ਵਿਦੇਸ਼ ਭੇਜਣ ਦੇ ਨਾਂ ’ਤੇ 12 ਲੱਖ ਰੁਪਏ ਦੀ ਠੱਗੀ
05:51 AM May 18, 2025 IST
ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 17 ਮਈ
ਇੱਥੋਂ ਦੀ ਪੁਲੀਸ ਵੱਲੋਂ ਵਿਦੇਸ਼ ਭੇਜਣ ਦੇ ਨਾਂ ’ਤੇ 12 ਲੱਖ ਰੁਪਏ ਦੀ ਠੱਗੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਜਗਦੀਪ ਸਿੰਘ ਵਾਸੀ ਤਰੌੜਾ ਕਲਾਂ (ਪਟਿਆਲਾ) ਨੇ ਐੱਸਐੱਸਪੀ ਸੰਗਰੂਰ ਨੂੰ ਦਰਖਾਸਤ ਦਿੱਤੀ ਕਿ ਭਵਾਨੀਗੜ੍ਹ ਦੀ ਮਹਾਂਵੀਰ ਬਸਤੀ ਦੇ ਰਹਿਣ ਵਾਲੇ ਲਾਲ ਸਿੰਘ ਉਰਫ ਲਾਲੀ ਵੱਲੋਂ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ ਕਥਿਤ ਰੂਪ ਵਿਚ 12 ਲੱਖ ਰੁਪਏ ਦੀ ਠੱਗੀ ਮਾਰੀ ਗਈ ਹੈ।
ਇਸ ਸਬੰਧੀ ਐੱਸਐੱਸਪੀ ਸੰਗਰੂਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਪੁਲੀਸ ਨੇ ਸ਼ਿਕਾਇਤ ਦੇ ਅਧਾਰ ’ਤੇ ਉਕਤ ਲਾਲ ਸਿੰਘ ਉਰਫ ਲਾਲੀ ਖਿਲਾਫ਼ ਪੰਜਾਬ ਟਰੈਵਲ ਪ੍ਰੋਫੈਸ਼ਨਲਜ਼ (ਰੈਗੂਲੇਸ਼ਨ) ਐਕਟ 2014 ਤਹਿਤ ਥਾਣਾ ਭਵਾਨੀਗੜ੍ਹ ਵਿੱਚ ਪਰਚਾ ਦਰਜ ਕੀਤਾ ਗਿਆ। ਅਗਲੀ ਪੜਤਾਲ ਡੀਐੱਸਪੀ ਭਵਾਨੀਗੜ੍ਹ ਵੱਲੋਂ ਅਮਲ ’ਚ ਲਿਆਂਦੀ ਜਾਵੇਗੀ।
Advertisement
Advertisement
Advertisement