ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਦੇਸ਼ ਭੇਜਣ ਦੇ ਨਾਂ ’ਤੇ 22 ਲੱਖ ਦੀ ਠੱਗੀ

05:00 AM Apr 06, 2025 IST

ਨਿੱਜੀ ਪੱਤਰ ਪ੍ਰੇਰਕ
ਕਾਦੀਆਂ, 5 ਅਪਰੈਲ
ਵਿਦੇਸ਼ ਭੇਜਣ ਦੇ ਨਾਂ ’ਤੇ 22 ਲੱਖ 22 ਹਜ਼ਾਰ 500 ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਵਿਰੁੱਧ ਸੇਖਵਾਂ ਪੁਲੀਸ ਨੇ ਕੇਸ ਦਰਜ ਕੀਤਾ ਹੈ। ਥਾਣਾ ਸੇਖਵਾਂ ਦੇ ਮੁਖੀ ਸਬ ਇੰਸਪੈਕਟਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਸਰਬਜੀਤ ਸਿੰਘ ਵਾਸੀ ਮਨੋਹਰਪੁਰ ਮੁਤਾਬਕ ਰਣਜੀਤ ਸਿੰਘ ਵਾਸੀ ਪਿੰਡ ਮਨੋਹਰਪੁਰ, ਸਰਬਜੀਤ ਸਿੰਘ ਵਾਸੀ ਪਿੰਡ ਸੈਦੋਕੇ ਜ਼ਿਲ੍ਹਾ ਅੰਮ੍ਰਿਤਸਰ, ਜਤਿੰਦਰ ਸਿੰਘ ਵਾਸੀ ਪਿੰਡ ਬੱਦੋਵਾਲ, ਜ਼ਿਲ੍ਹਾ ਗੁਰਦਾਸਪੁਰ, ਨਵਜੋਤ ਸਿੰਘ ਉਰਫ ਯੋਧਾ ਵਾਸੀ ਪਿੰਡ ਸੈਦੋਕੇ ਜ਼ਿਲ੍ਹਾ ਅੰਮ੍ਰਿਤਸਰ ਨੇ ਮਿਲੀਭੁਗਤ ਨਾਲ ਉਸ (ਸਰਬਜੀਤ ਸਿੰਘ) ਦੇ ਪੁੱਤਰ ਸਰਵਨ ਸਿੰਘ ਨੂੰ ਅਮਰੀਕਾ ਭੇਜਣ ਦੇ ਨਾਮ ’ਤੇ 22,22,500 ਰੁਪਏ ਲਏ। ਮਗਰੋਂ ਨਾ ਉਸ ਨੂੰ ਅਮਰੀਕਾ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਇਸ ਮਾਮਲੇ ਦੀ ਜਾਂਚ ਐੱਸਪੀ ਹੈੱਡਕੁਆਰਟਰ ਬਟਾਲਾ ਵੱਲੋਂ ਕਰਨ ਉਪਰੰਤ ਥਾਣਾ ਸੇਖਵਾਂ ਦੇ ਏਐੱਸਆਈ ਪਰਮਿੰਦਰ ਸਿੰਘ ਨੇ ਚਾਰਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ।

Advertisement

Advertisement