ਵਿਦੇਸ਼ ਭੇਜਣ ਦੇ ਨਾਂ ’ਤੇ 50 ਲੱਖ ਠੱਗੇ
05:47 AM May 01, 2025 IST
ਪੱਤਰ ਪ੍ਰੇਰਕ
Advertisement
ਦੇਵੀਗੜ੍ਹ, 30 ਅਪਰੈਲ
ਪੁਲੀਸ ਨੇ ਵਿਦੇਸ਼ ਭੇਜਣ ਦੇ ਨਾਂ ’ਤੇ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ। ਪਿੰਡ ਤਾਜਲਪੁਰ ਦੇ ਹਰਵਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਨੇ ਥਾਣਾ ਜੁਲਕਾਂ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦੀ ਗੁਰਚਰਨ ਸਿੰਘ ਨਾਲ ਉਸ (ਹਰਵਿੰਦਰ ਸਿੰਘ) ਨੂੰ ਅਤੇ ਉਸ ਦੇ ਰਿਸ਼ਤੇਦਾਰ ਦਲਜੀਤ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਗੁਮਥਲਾ ਗੜੂ ਜ਼ਿਲ੍ਹਾ ਕੁਰਕਸ਼ੇਤਰ ਹਰਿਆਣਾ ਨੂੰ ਅਮਰੀਕਾ ਭੇਜਣ ਲਈ 38-38 ਲੱਖ ਰੁਪਏ ’ਚ ਗੱਲ ਹੋਈ ਸੀ। 2 ਸਤੰਬਰ 2024 ਨੂੰ ਮੁਲਜ਼ਮ ਨੇ ਉਨ੍ਹਾਂ ਪਾਸੋਂ ਕੁੱਲ 50 ਲੱਖ ਰੁਪਏ ਪਹਿਲਾਂ ਲੈ ਲਏ ਪਰ ਬਾਅਦ ’ਚ ਨਾ ਉਨ੍ਹਾਂ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਉੱਚ ਪੁਲੀਸ ਅਧਿਕਾਰੀਆਂ ਦੀ ਸਿਫਾਰਿਸ਼ ’ਤੇ ਥਾਣਾ ਜੁਲਕਾਂ ਵਿੱਚ ਗੁਰਚਰਨ ਸਿੰਘ ਵਾਸੀ ਪਿੰਡ ਪਬਾਲਾ ਜ਼ਿਲ੍ਹਾ ਕੈਥਲ ਹਰਿਆਣਾ ਵਿਰੁੱਧ ਪੁਲੀਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Advertisement
Advertisement