ਵਿਧਾਇਕਾ ਵੱਲੋਂ ਕਟਵਾਰਾ ਕਲਾਂ ’ਚ ਟਿਊਬਵੈੱਲ ਦਾ ਨੀਂਹ ਪੱਥਰ
05:11 AM Mar 29, 2025 IST
ਬਹਾਦਰਜੀਤ ਸਿੰਘ
ਬਲਾਚੌਰ, 28 ਮਾਰਚ
ਵਿਧਾਨ ਸਭਾ ਹਲਕਾ ਬਲਾਚੌਰ ਦੀ ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਅੱਜ ਬਲਾਕ ਸੜੋਆ ਦੇ ਪਿੰਡ ਕਟਵਾਰਾ ਕਲਾਂ ਤੇ ਕਟਵਾਰਾ ਖੁਰਦ ਵਿੱਚ ਟਿਊਬਵੈੱਲ ਦਾ ਨੀਂਹ ਪੱਥਰ ਰੱਖਿਆ ਗਿਆ। ਉਦਘਾਟਨ ਕਰਨ ਮੌਕੇ ਕਟਾਰੀਆ ਨੇ ਕਿਹਾ ਕਿ ਇਸ ਨਾਲ ਲੋਕਾਂ ਦੀ ਪਿਛਲੇ ਲੰਮੇ ਸਮੇਂ ਤੋਂ ਟਿਊਂਬਵੈਲ ਦੀ ਮੰਗ ਪੂਰੀ ਕਰ ਦਿੱਤੀ ਗਈ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਲਕੇ ਦੇ ਲੋਕਾਂ ਦੇ ਵਿਕਾਸ ਕਾਰਜਾਂ ਲਈ ਬਿਨਾਂ ਭੇਦ-ਭਾਵ ਤੋਂ ਕੰਮ ਕੀਤਾ ਜਾ ਰਿਹਾ ਹੈ। ਵਿਧਾਇਕਾ ਨੇ ਕਿਹਾ ਕਿ ਪਿੰਡ ਕਟਵਾਰਾ ਕਲਾਂ ਦੇ ਅੰਦਰ 550 ਫੁੱਟ ਡੂੰਘਾ ਬੋਰ ਕੀਤਾ ਜਾ ਰਿਹਾ ਹੈ। ਟਿਊਬਵੈੱਲ ’ਤੇ 11 ਲੱਖ ਰੁਪਏ ਦਾ ਖਰਚਾ ਆਵੇਗਾ। ਇਸ ਮੌਕੇ ‘ਆਪ’ ਆਗੂ ਅਸ਼ੋਕ ਕਟਾਰੀਆ, ਸਰਪੰਚ ਕਾਂਤਾ ਦੇਵੀ, ਠੇਕੇਦਾਰ ਰਾਕੇਸ਼ ਕੁਮਾਰ, ਪਵਨ ਕੁਮਾਰ ਰੀਠੂ, ਸਰਪੰਚ ਪਵਨ ਕੁਮਾਰ ਪੋਜੇਵਾਲ, ਸਰਪੰਚ ਸਤਨਾਮ ਕਟਵਾਰਾ ਖੁਰਦ, ਬਲਾਕ ਪ੍ਰਧਾਨ ਹਰਮੇਸ਼ ਤੇ ਹੋਰ ਹਾਜ਼ਰ ਸਨ।
Advertisement
Advertisement