ਵਿਧਾਇਕਾ ਵੱਲੋਂ ਸਰਕਾਰੀ ਸਕੂਲਾਂ ਵਿੱਚ ਵਿਕਾਸ ਕੰਮਾਂ ਦੇ ਉਦਘਾਟਨ
ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 16 ਮਈ
ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਬਲਾਕ ਦੇ ਸਰਕਾਰੀ ਸਕੂਲ ਪਿੰਡ ਦਿਆਲਗੜ੍ਹ 5.35 ਲੱਖ ਰੁਪਏ, ਜੌਲੀਆਂ 15.35 ਲੱਖ ਰੁਪਏ ਅਤੇ ਮਾਝੀ ਵਿੱਚ 11.92 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਵਿਕਾਸ ਕਾਰਜ ਲੋਕ ਅਰਪਿਤ ਕੀਤੇ ਗਏ।
ਇਸ ਮੌਕੇ ਵਿਧਾਇਕ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਲਗਾਤਰ ਸੁਧਾਰ ਕੀਤੇ ਜਾ ਰਹੇ ਹਨ। ਕੋਈ ਸਮਾਂ ਸੀ ਜਦੋਂ ਆਮ ਵਿਅਕਤੀ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾਉਣ ਨੂੰ ਹੀ ਤਰਜੀਹ ਦਿੰਦੇ ਸਨ ਪ੍ਰੰਤੂ ਮੌਜੂਦਾ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਗਏ ਇਤਿਹਾਸਕ ਉਪਰਾਲਿਆਂ ਸਦਕਾ ਅੱਜ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਦੀ ਗਿਣਤੀ ਵਿੱਚ ਵੱਡਾ ਇਜ਼ਾਫਾ ਹੋਇਆ ਹੈ। ਹਲਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਦੇ 17 ਹਜ਼ਾਰ ਸਰਕਾਰੀ ਸਕੂਲਾਂ ਨੂੰ ਵਾਈਫਾਈ ਦੀ ਸਹੂਲਤ ਨਾਲ ਲੈਸ ਕੀਤਾ ਗਿਆ ਹੈ। ਇਸ ਮੌਕੇ ਤਰਵਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ, ਜਗਸੀਰ ਸਿੰਘ ਝਨੇੜੀ ਚੇਅਰਮੈਨ, ਕਰਨੈਲ ਸਿੰਘ ਮਾਝੀ, ਮਨਜੀਤ ਕੌਰ ਸਰਪੰਚ, ਲਖਵਿੰਦਰ ਸਿੰਘ ਫੱਗੂਵਾਲਾ ਆਦਿ ਹਾਜ਼ਰ ਸਨ।