ਵਿਧਾਇਕਾ ਵੱਲੋਂ ਹੁਸੈਨਪੁਰਾ ਚੌਕ ਤੋਂ ਸਫ਼ਾਈ ਮੁਹਿੰਮ ਦਾ ਆਗਾਜ਼
04:39 AM Apr 28, 2025 IST
ਖੇਤਰੀ ਪ੍ਰਤੀਨਿਧ
Advertisement
ਅੰਮ੍ਰਿਤਸਰ, 27 ਅਪਰੈਲ
ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਡਾ. ਜੀਵਨਜੋਤ ਕੌਰ ਨੇ ਅੱਜ ਬੱਸ ਸਟੈਂਡ ਨੇੜੇ ਹੁਸੈਨਪੁਰ ਚੌਂਕ ਤੋਂ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ। ਵਿਧਾਇਕਾ ਨੇ ਕਿਹਾ ਕਿ ਸਫ਼ਾਈ ਮੁਹਿੰਮ ਵਿੱਚ ਕੌਂਸਲਰਾਂ, ਨਗਰ ਨਿਗਮ ਦੇ ਅਧਿਕਾਰੀਆਂ, ਸਫਾਈ ਕਰਮਚਾਰੀਆਂ ਅਤੇ ਆਮ ਆਦਮੀ ਪਾਰਟੀ ਦੇ ਵਾਲੰਟੀਅਰਾਂ ਨੇ ਪੂਰੇ ਜੋਸ਼ ਨਾਲ ਹਿੱਸਾ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਸਫ਼ਾਈ ਵਿਵਸਥਾ ਵਿੱਚ ਲੋਕਾਂ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ ਅਤੇ ਲੋਕਾਂ ਦੇ ਸਾਥ ਤੋਂ ਬਿਨਾਂ ਸ਼ਹਿਰ ਦੀ ਸਫ਼ਾਈ ਰੱਖਣੀ ਅਸੰਭਵ ਹੈ। ਇਸ ਮੌਕੇ ਵਿਧਾਇਕਾ ਨੇ ਕਿਹਾ ਕਿ ਇਹ ਇਕੱਲੀ ਕਾਰਪੋਰੇਸ਼ਨ ਜਾਂ ਨਗਰ ਸੁਧਾਰ ਟਰੱਸਟ ਦਾ ਕੰਮ ਨਹੀਂ ਸਗੋਂ ਇਸ ਵਿੱਚ ਸ਼ਹਿਰ ਵਿੱਚ ਰਹਿਣ ਵਾਲੇ ਅਤੇ ਸ਼ਹਿਰ ਵਿੱਚ ਆਉਣ ਵਾਲੇ ਹਰ ਬਾਸ਼ਿੰਦੇ ਦਾ ਸਾਥ ਲੋੜੀਂਦਾ ਹੈ ਤਾਂ ਹੀ ਸ਼ਹਿਰ ਦੀਆਂ ਸੜਕਾਂ ਸਾਫ਼-ਸੁਥਰੀਆਂ ਰਹਿ ਸਕਦੀਆਂ ਹਨ।
Advertisement
Advertisement