ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਇਕ ਅਰੋੜਾ ’ਤੇ ਯੋਜਨਾਬੱਧ ਢੰਗ ਨਾਲ ਹਮਲਾ ਹੋਇਆ: ਕੈਲਾਸ਼ੋ ਸੈਣੀ

05:52 AM May 28, 2025 IST
featuredImage featuredImage

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 27 ਮਈ
ਕੁਰੂਕਸ਼ੇਤਰ ਦੀ ਸਾਬਕਾ ਮੈਂਬਰ ਪਾਰਲੀਮੈਂਟ ਕੈਲਾਸ਼ੋ ਸੈਣੀ ਨੇ ਕਿਹਾ ਹੈ ਕਿ ਜਿਵੇਂ ਸੱਤਾ ਦੇ ਨਸ਼ੇ ਵਿਚ ਧੁੱਤ ਭਾਜਪਾ ਲੋਕਤੰਤਰ ਨੂੰ ਕੁਚਲਣ ਦੀ ਕੋਸ਼ਿਸ਼ ਕਰ ਰਹੀ ਹੈ , ਉਸ ਨੂੰ ਕਿਸੇ ਕੀਮਤ ’ਤੇ ਵੀ ਬਰਦਾਸ਼ਤ ਨਹੀਂ ਕੀਤਾ ਜਾਏਗਾ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਥਾਨੇਸਰ ਦੀ ਮੀਟਿੰਗ ਵਿਚ ਮੌਜੂਦਾ ਵਿਧਾਇਕ ਅਸ਼ੋਕ ਅਰੋੜਾ ’ਤੇ ਜਿਸ ਤਰੀਕੇ ਨਾਲ ਯੋਜਨਾਬੱਧ ਢੰਗ ਨਾਲ ਹਮਲਾ ਕੀਤਾ ਗਿਆ, ਉਹ ਕੁਰੂਕਸ਼ੇਤਰ ਦੇ ਇਤਿਹਾਸ ਦੀ ਸਭ ਤੋਂ ਸ਼ਰਮਨਾਕ ਘਟਨਾ ਹੈ। ਸਾਬਕਾ ਲੋਕ ਸਭਾ ਮੈਂਬਰ ਨੇ ਕਿਹਾ ਕਿ ਜਦੋਂ ਥਾਨੇਸਰ ਨਗਰ ਕੌਂਸਲ ਵੱਲੋਂ ਪਹਿਲਾਂ ਹੀ ਇਕ ਪੱਤਰ ਜਾਰੀ ਕਰ ਦਿੱਤਾ ਗਿਆ ਸੀ ਜਿਸ ਵਿਚ ਸਪੱਸ਼ਟ ਕੀਤਾ ਗਿਆ ਸੀ ਕਿ ਕੌਂਸਲਰਾਂ ਤੋਂ ਇਲਾਵਾ ਕੋਈ ਵੀ ਬਾਹਰੀ ਵਿਅਕਤੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਵੇਗਾ, ਤਾਂ ਫਿਰ ਬਾਹਰੀ ਲੋਕਾਂ ਨੂੰ ਮੀਟਿੰਗ ਵਿਚ ਸ਼ਾਮਲ ਹੋਣ ਦੀ ਇਜ਼ਾਜਤ ਕਿਉਂ ਦਿੱਤੀ ਗਈ। ਇੰਨਾ ਹੀ ਨਹੀਂ ਇਨ੍ਹਾਂ ਬਾਹਰੀ ਲੋਕਾਂ ਨੇ ਥਾਨੇਸਰ ਦੇ ਵਿਧਾਇਕ ਅਸ਼ੋਕ ਅਰੋੜਾ ਨਾਲ ਦੁਰਵਿਵਹਾਰ ਕੀਤਾ ਤੇ ਹਮਲਾ ਵੀ ਕੀਤਾ। ਇਹ ਬਹੁਤ ਹੀ ਸ਼ਰਮਨਾਕ ਘਟਨਾ ਹੈ ਜਿਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਘੱਟ ਹੈ। ਉਨਾਂ ਕਿਹਾ ਕਿ ਇਹ ਬਹੁਤ ਹੀ ਸ਼ਰਮਨਾਕ ਤੇ ਦੁਖਦਾਈ ਹੈ ਕਿ ਤਿੰਨ ਚਾਰ ਦਿਨ ਬੀਤ ਜਾਣ ਤੋਂ ਬਾਅਦ ਵੀ ਪ੍ਰਸ਼ਾਸ਼ਨ ਨੇ ਇਸ ਘਟਨਾ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹ੍ਵਾਂ ਕਿਹਾ ਕਿ ਜਿਨ੍ਹਾਂ ਲੋਕਾਂ ਦਾ ਮੀਟਿੰਗ ਨਾਲ ਕੋਈ ਲੈਣਾ ਦੇਣਾ ਨਹੀਂ ਸੀ ਉਹ ਸਿਰਫ ਗੁੰਡਾਗਰਦੀ ਕਰਨ ਲਈ ਹੀ ਆਏ ਸਨ। ਕੈਲਾਸ਼ੋ ਸੈਣੀ ਨੇ ਕਿਹਾ ਕਿ ਅਜਿਹੇ ਲੋਕਾਂ ਨੂੰ ਸੁਰੱਖਿਆ ਦੇ ਕੇ ਭਾਜਪਾ ਲੋਕਤੰਤਰ ਦਾ ਕਤਲ ਕਰਨ ’ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਅਸ਼ੋਕ ਅਰੋੜਾ ’ਤੇ ਹੋਏ ਹਮਲੇ ਪ੍ਰਤੀ ਪੂਰੀ ਤਰ੍ਹਾਂ ਗੰਭੀਰ ਹੈ। ਜੇ ਪ੍ਰਸ਼ਾਸਨ ਨੇ ਜਲਦੀ ਹੀ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕਾਰਵਾਈ ਨਾ ਕੀਤੀ ਤਾਂ ਪਾਰਟੀ ਕੋਈ ਵੱਡਾ ਫੈਸਲਾ ਲੈਣ ਲਈ ਮਜਬੂਰ ਹੋਵੇਗੀ। ਉਨ੍ਹਾਂ ਕਿਹਾ ਕਿ ਜਦੋਂ ਵਿਰੋਧੀ ਧਿਰ ਦੇ ਵਿਧਾਇਕ ਸੁਰੱਖਿਅਤ ਨਹੀਂ ਹੋਣਗੇ ਤਾਂ ਆਮ ਲੋਕਾਂ ਦੀ ਕੀ ਹਾਲ ਹੋਵੇਗਾ। ਉਨ੍ਹਾਂ ਮੰਗ ਕੀਤੀ ਹੈ ਕਿ ਪ੍ਰਸ਼ਾਸਨ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਵੇ ਤੇ ਘਟਨਾ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਤੁਰੰਤ ਕਾਰਵਾਈ ਕਰੇ।

Advertisement

Advertisement