ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਇਕ ਕੁਲਵੰਤ ਸਿੰਘ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

05:57 AM Jan 05, 2025 IST
ਸ਼ਹਿਰ ਵਾਸੀਆਂ ਦੀਆਂ ਮੁਸ਼ਕਲਾਂ ਸੁਣਦੇ ਹੋਏ ‘ਆਪ’ ਵਿਧਾਇਕ ਕੁਲਵੰਤ ਸਿੰਘ। -ਫੋਟੋ: ਸੋਢੀ

ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 4 ਜਨਵਰੀ
ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਇੱਥੇ ਪਾਰਟੀ ਦਫ਼ਤਰ ਵਿੱਚ ਸ਼ਹਿਰ ਵਾਸੀਆਂ ਅਤੇ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਸਾਬਕਾ ਕੌਂਸਲਰ ਗੁਰਮੁੱਖ ਸਿੰਘ ਸੋਹਲ ਵੀ ਹਾਜ਼ਰ ਸਨ। ਲੋਕਾਂ ਨੇ ਦੱਸਿਆ ਕਿ ਸ਼ਾਮ ਢਲਦੇ ਹੀ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਜਾਂਦੀ ਹੈ ਪਰ ਕਾਫ਼ੀ ਸੜਕਾਂ ’ਤੇ ਸਟਰੀਟ ਲਾਈਟ ਨਾ ਜਗਣ ਕਾਰਨ ਹਾਦਸੇ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ। ਕਈ ਲੋਕਾਂ ਨੇ ਪਾਰਕਾਂ ਦੀ ਮਾੜੀ ਹਾਲਤ ਦਾ ਮੁੱਦਾ ਵੀ ਚੁੱਕਿਆ। ਇਸ ਤੋਂ ਇਲਾਵਾ ਸ਼ਹਿਰ ਦੀਆਂ ਕਈ ਸੜਕਾਂ ਟੁੱਟੀਆਂ ਹੋਣ ਅਤੇ ਫੇਜ਼-7 ਤੋਂ ਫੇਜ਼-11 ਤੱਕ ਸੜਕ ਨੂੰ ਚੌੜਾ ਕਰਕੇ ਬਣਾਉਣ ਦਾ ਕੰਮ ਅਤੇ ਬਾਵਾ ਵਾਈਟ ਹਾਊਸ ਤੋਂ ਸੈਕਟਰ-57 ਤੱਕ ਦਾ ਕੰਮ ਠੰਢੇ ਬਸਤੇ ਵਿੱਚ ਪੈਣ ਕਾਰਨ ਸ਼ਹਿਰ ਵਾਸੀ ਕਾਫ਼ੀ ਔਖੇ ਹਨ। ਇੰਜ ਹੀ ਕਈ ਪਿੰਡਾਂ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਕਰਨ ਦੀ ਮੰਗ ਵੀ ਕੀਤੀ।
ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਕਤ ਸਾਰੇ ਮਸਲਿਆਂ ਨੂੰ ਜਲਦੀ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਸੜਕਾਂ ਦਾ ਉਨ੍ਹਾਂ ਨੇ ਖ਼ੁਦ ਹੀ ਨਿਰੀਖਣ ਕੀਤਾ ਹੈ।

Advertisement

Advertisement