ਵਿਧਾਇਕ ਟੌਗ ਵੱਲੋਂ ਛੇ ਸਕੂਲਾਂ ’ਚ ਵਿਕਾਸ ਕੰਮਾਂ ਦੇ ਉਦਘਾਟਨ
ਰਈਆ(ਦਵਿੰਦਰ ਸਿੰਘ ਭੰਗੂ): ਬਾਬਾ ਬਕਾਲਾ ਦੇ ਵਿਧਾਇਕ ਦਲਬੀਰ ਸਿੰਘ ਟੌਗ ਨੇ ਛੇ ਸਕੂਲਾਂ ’ਚ ਵਿਕਾਸ ਕੰਮਾਂ ਦੇ ਉਦਘਾਟਨ ਕੀਤੇ। ਉਨ੍ਹਾਂ ਦੱਸਿਆ ਕਿ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰਈਆ ਵਿੱਚ 38 ਲੱਖ 41 ਹਜ਼ਾਰ ਰੁਪਏ ਦੀ ਲਾਗਤ ਨਾਲ ਦੋ ਨਵੇਂ ਕਲਾਸ ਰੂਮ, ਨਵੀਂ ਚਾਰਦੀਵਾਰੀ, ਇਕ ਲਾਇਬ੍ਰੇਰੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਈਆ ਲੜਕੇ ਵਿੱਚ 13 ਲੱਖ 10 ਹਜ਼ਾਰ ਰੁਪਏ ਦੀ ਲਾਗਤ ਨਾਲ ਸਕੂਲ ਦੀ ਚਾਰਦੀਵਾਰੀ ਅਤੇ ਖੇਡ ਸਟੇਡੀਅਮ ਦਾ ਨਿਰਮਾਣ, ਸਰਕਾਰੀ ਐਲੀਮੈਂਟਰੀ ਸਕੂਲ ਰਈਆ ਖ਼ੁਰਦ ਵਿੱਚ 9 ਲੱਖ 55 ਹਜ਼ਾਰ ਰੁਪਏ ਦੀ ਲਾਗਤ ਨਾਲ ਇਕ ਨਵਾਂ ਕਲਾਸ ਰੂਮ, ਸਰਕਾਰੀ ਐਲੀਮੈਂਟਰੀ ਸਕੂਲ ਲੜਕੀਆਂ ਛੱਜਲਵੱਡੀ ਵਿੱਚ 3 ਲੱਖ 40 ਹਜ਼ਾਰ ਰੁਪਏ ਦੀ ਲਾਗਤ ਨਾਲ ਸਕੂਲ ਦੀ ਰਿਪੇਅਰ, ਸਰਕਾਰੀ ਐਲੀਮੈਂਟਰੀ ਸਕੂਲ ਲੜਕੇ ਛੱਜਲਵੱਡੀ ਵਿਖੇ 23 ਲੱਖ 91 ਹਜ਼ਾਰ ਰੁਪਏ ਦੀ ਲਾਗਤ ਨਾਲ ਸਕੂਲ ਦੀ ਰਿਪੇਅਰ, ਸਕੂਲ ਦੀ ਨਵੀਂ ਚਾਰਦੀਵਾਰੀ ਅਤੇ ਇਕ ਨਵਾਂ ਕਲਾਸ ਰੂਮ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੱਜਲਵੱਡੀ ਵਿੱਚ 7 ਲੱਖ 51 ਹਜ਼ਾਰ ਰੁਪਏ ਦੀ ਲਾਗਤ ਨਾਲ ਸਮਾਰਟ ਕਲਾਸ ਰੂਮ ਬਣਾਏ ਗਏ ਹਨ ਅਤੇ ਸਕੂਲਾਂ ਦਾ ਨਵੀਨੀਕਰਨ ਵੀ ਕੀਤਾ ਗਿਆ ਹੈ।