ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਇਕ ਤੇ ਨਿਗਮ ਕਮਿਸ਼ਨਰ ਵੱਲੋਂ ਧਰਮਪੁਰਾ ਪ੍ਰਾਜੈਕਟ ਦਾ ਦੌਰਾ

07:25 AM Mar 30, 2025 IST
featuredImage featuredImage

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 29 ਮਾਰਚ
ਸਨਅਤੀ ਸ਼ਹਿਰ ਦੇ ਕੇਂਦਰੀ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਦੇ ਨਾਲ ਧਰਮਪੁਰਾ ਨਾਲੇ (ਸ਼ਿੰਗਾਰ ਸਿਨੇਮਾ ਸੜਕ ਤੋਂ ਗਊਘਾਟ ਸ਼ਮਸ਼ਾਨਘਾਟ ਤੱਕ) ਨੂੰ ਕਵਰ ਕਰਨ ਲਈ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ ਅਤੇ ਕੰਮਾਂ ਨੂੰ ਤੇਜ਼ ਕਰਨ ਲਈ ਜ਼ਰੂਰੀ ਨਿਰਦੇਸ਼ ਜਾਰੀ ਕੀਤੇ।
ਨਗਰ ਨਿਗਮ ਨੇ ਇਸ ਪ੍ਰੋਜੈਕਟ ਨੂੰ ਆਈਆਈਟੀ ਰੁੜਕੀ ਦੇ ਮਾਹਿਰਾਂ ਤੋਂ ਡਿਜ਼ਾਈਨ ਕਰਵਾਇਆ ਹੈ ਅਤੇ ਨਾਲੇ ਦੇ ਲਗਭਗ 250 ਮੀਟਰ ਹਿੱਸੇ ਨੂੰ ਇਸ ਪ੍ਰੋਜੈਕਟ ਅਧੀਨ ਕਵਰ ਕੀਤਾ ਜਾਣਾ ਹੈ। ਇਸ ਪ੍ਰੋਜੈਕਟ ਦੇ ਤਹਿਤ ਜਿਸਦੀ ਲਾਗਤ ਲਗਪਗ 9.50 ਕਰੋੜ ਰੁਪਏ ਹੈ, ਨਾਲੇ ਦੀਆਂ ਰਿਟੇਨਿੰਗ ਕੰਧਾਂ ਅਤੇ ਕੰਕਰੀਟ ਦਾ ਅਧਾਰ ਵੀ ਬਣਾਇਆ ਜਾਵੇਗਾ। ਨਿਰੀਖਣ ਦੌਰਾਨ ਨਿਗਰਾਨ ਇੰਜੀਨੀਅਰ ਰਣਜੀਤ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।
ਵਿਧਾਇਕ ਪਰਾਸ਼ਰ ਨੇ ਕਿਹਾ ਕਿ ਵਸਨੀਕ ਲੰਬੇ ਸਮੇਂ ਤੋਂ ਇਸ ਪ੍ਰੋਜੈਕਟ ਦੀ ਮੰਗ ਕਰ ਰਹੇ ਹਨ, ਪਰ ਪਿਛਲੀਆਂ ਸਰਕਾਰਾਂ ਨੇ ਇਸ ਮੁੱਦੇ ਵੱਲ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਨਾ ਸਿਰਫ਼ ਇਲਾਕੇ ਨੂੰ ਸਾਫ਼-ਸੁਥਰੀ ਦਿੱਖ ਦੇਵੇਗਾ, ਸਗੋਂ ਆਵਾਜਾਈ ਨੂੰ ਸੁਚਾਰੂ ਬਣਾਉਣ ਵਿੱਚ ਵੀ ਮਦਦ ਕਰੇਗਾ। ਇਹ ਪ੍ਰੋਜੈਕਟ ਤਿੰਨ ਮਹੀਨਿਆਂ ਦੇ ਅੰਦਰ ਪੂਰਾ ਹੋ ਜਾਵੇਗਾ ਅਤੇ ਇਸ ਨਾਲ ਵਸਨੀਕਾਂ ਨੂੰ ਵੱਡੀ ਰਾਹਤ ਮਿਲੇਗੀ।
ਵਿਧਾਇਕ ਪਰਾਸ਼ਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਇੱਕ ਹੋਰ ਪ੍ਰੋਜੈਕਟ ਕੀਤਾ ਜਾ ਰਿਹਾ ਹੈ ਜਿਸ ਵਿੱਚ ਸ਼ਮਸ਼ਾਨਘਾਟ ਦੇ ਨੇੜੇ ’ਬੁੱਢੇ ਦਰਿਆ’ ਪੁਆਇੰਟ ’ਤੇ ਇੱਕ ਫਲੱਡ ਗੇਟ ਸਥਾਪਤ ਕੀਤਾ ਜਾਵੇਗਾ ਤਾਂ ਜੋ ਬਰਸਾਤ ਦੇ ਮੌਸਮ ਦੌਰਾਨ ਧਰਮਪੁਰਾ ਅਤੇ ਨੇੜਲੇ ਇਲਾਕਿਆਂ ਵਿੱਚ ਪਾਣੀ ਇਕੱਠਾ ਹੋਣ ਤੋਂ ਰੋਕਿਆ ਜਾ ਸਕੇ।
ਵਿਧਾਇਕ ਪਰਾਸ਼ਰ ਨੇ ਕਿਹਾ ਕਿ ਸ਼ਿਵਾਜੀ ਨਗਰ ਨਾਲੇ ਵਾਂਗ, ਧਰਮਪੁਰਾ ਨਾਲੇ ਨੂੰ ਵੀ ਕਵਰ ਕੀਤਾ ਜਾਵੇਗਾ ਅਤੇ ਇਸ ਨਾਲ ਇਲਾਕੇ ਦੇ ਹੋਰ ਵਿਕਾਸ ਵਿੱਚ ਵੀ ਮਦਦ ਮਿਲੇਗੀ।

Advertisement

Advertisement
Advertisement