ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਇਕ ਦੇ ਪਿੰਡ ਵਿੱਚ ਇੱਕ ਮਹੀਨੇ ਤੋਂ ਪਾਣੀ ਦੀ ਸਪਲਾਈ ਠੱਪ

07:26 AM Jun 20, 2024 IST
ਪਿੰਡ ਚੱਕ ਫ਼ਤਿਹ ਸਿੰਘ ਵਾਲਾ ਵਿੱਚ ਪਾਣੀ ਦੀ ਸਮੱਸਿਆ ਸਬੰਧੀ ਜਾਣਕਾਰੀ ਦਿੰਦੇ ਹੋਏ ਲੋਕ। -ਫੋਟੋ: ਪੰਜਾਬੀ ਟ੍ਰਿਬਿੳੂਨ

ਪਵਨ ਗੋਇਲ
ਭੁੱਚੋ ਮੰਡੀ, 19 ਜੂਨ
ਕਹਿਰ ਦੀ ਗਰਮੀ ਦੌਰਾਨ ਹਲਕਾ ਵਿਧਾਇਕ ਮਾਸਟਰ ਜਗਸੀਰ ਸਿੰਘ ਦੇ ਪਿੰਡ ਚੱਕ ਫ਼ਤਿਹ ਸਿੰਘ ਵਾਲਾ ਵਿੱਚ ਲਗਪਗ ਇੱਕ ਮਹੀਨੇ ਤੋਂ ਕਥਿਤ ਤੌਰ ’ਤੇ ਜਲ ਸਪਲਾਈ ਠੱਪ ਪਈ ਹੈ। ਇਸ ਕਾਰਨ ਪਿੰਡ ਵਾਸੀ ਬੇਹੱਦ ਪ੍ਰੇਸ਼ਾਨ ਹਨ। ਇਸ ਸਮੱਸਿਆ ਸਬੰਧੀ ਪਿੰਡ ਵਿੱਚ ਇਕੱਠੇ ਹੋਏ ਭਾਕਿਯੂ ਉਗਰਾਹਾਂ ਦੇ ਬਲਾਕ ਪ੍ਰਧਾਨ ਹੁਸ਼ਿਆਰ ਸਿੰਘ, ਪਿੰਡ ਇਕਾਈ ਦੇ ਪ੍ਰਧਾਨ ਅਜਮੇਰ ਸਿੰਘ, ਖਜ਼ਾਨਚੀ ਮੱਖਣ ਸਿੰਘ ਅਤੇ ਸਾਬਕਾ ਪੰਚ ਬੂਟਾ ਸਿੰਘ ਨੇ ਕਿਹਾ ਕਿ ਉਹ ਲਗਪਗ ਇੱਕ ਮਹੀਨੇ ਤੋਂ ਪਾਣੀ ਨੂੰ ਤਰਸ ਰਹੇ ਹਨ। ਉਨ੍ਹਾਂ ਦੱਸਿਆ ਕਿ ਪਹਿਲਾਂ ਨਹਿਰੀ ਪਾਣੀ ਬੰਦ ਸੀ ਪਰ ਹੁਣ ਕਰੀਬ ਇੱਕ ਹਫ਼ਤੇ ਤੋਂ ਨਹਿਰੀ ਪਾਣੀ ਚਾਲੂ ਹੋ ਗਿਆ ਹੈ ਪਰ ਜਲ ਘਰ ਤੋਂ ਹਾਲੇ ਤੱਕ ਪਾਣੀ ਦੀ ਸਪਲਾਈ ਸ਼ੁਰੂ ਨਹੀਂ ਹੋਈ। ਇਸ ਮੌਕੇ ਲਖਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਬਲਵਿੰਦਰ ਸਿੰਘ ਅਤੇ ਬੂਟਾ ਸਿੰਘ ਆਦਿ ਹਾਜ਼ਰ ਸਨ। ਇਸ ਸਬੰਧੀ ਜਲ ਘਰ ਦੇ ਪੰਪ ਅਪਰੇਟਰ ਰਣਜੀਤ ਸਿੰਘ ਨੇ ਕਿਹਾ ਕਿ ਪਹਿਲਾਂ ਨਹਿਰੀ ਪਾਣੀ ਬੰਦ ਸੀ। ਹੁਣ ਕੁਝ ਦਿਨ ਪਹਿਲਾਂ ਹੀ ਨਹਿਰੀ ਪਾਣੀ ਚਾਲੂ ਹੋਇਆ ਹੈ। ਉਨ੍ਹਾਂ ਕਿਹਾ ਕਿ ਇੱਕ ਤਾਂ ਨਹਿਰੀ ਪਾਣੀ ਘੱਟ ਆ ਰਿਹਾ ਸੀ। ਦੂਜਾ ਜਲ ਘਰ ਦੀ ਨਹਿਰੀ ਪਾਣੀ ਦੀ ਸਪਲਾਈ ਲਾਈਨ ਦੀ ਟੈਂਕੀ ਵਿੱਚ ਪਿੰਡ ਦੇ ਇੱਕ ਵਿਅਕਤੀ ਵੱਲੋਂ ਮੋਟਰ ਸੁੱਟ ਕੇ ਪਾਣੀ ਕੱਢਿਆ ਜਾ ਰਿਹਾ ਸੀ ਜਿਸ ਕਾਰਨ ਪਾਣੀ ਜਲ ਘਰ ਤੱਕ ਨਹੀਂ ਪਹੁੰਚ ਰਿਹਾ ਸੀ। ਉਨ੍ਹਾਂ ਕਿਹਾ ਕਿ ਕੱਲ੍ਹ ਤੱਕ ਪਾਣੀ ਦੀ ਸਪਲਾਈ ਸੁਚਾਰੂ ਢੰਗ ਨਾਲ ਚਾਲੂ ਹੋ ਜਾਵੇਗੀ। ਇਸ ਸਮੱਸਿਆ ਸਬੰਧੀ ਉੱਚ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਸੀ।

Advertisement

Advertisement