ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਇਕ ਨੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ

06:24 AM Apr 05, 2025 IST
ਬਲੌਂਗੀ ਵਿੱਚ ਨੀਂਹ ਪੱਥਰ ਰੱਖਦੇ ਹੋਏ ‘ਆਪ’ ਵਿਧਾਇਕ ਕੁਲਵੰਤ ਸਿੰਘ।

ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 4 ਅਪਰੈਲ
ਮੁਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਪਿੰਡ ਬਲੌਂਗੀ ਵਿੱਚ 12 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ-ਨਾਲੀਆਂ ਦਾ ਨੀਂਹ ਪੱਥਰ ਰੱਖਿਆ ਅਤੇ ਮੌਜੂਦਾ ਸਮੇਂ ਵਿੱਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਗਲੀਆਂ-ਨਾਲੀਆਂ ਬਣਾਉਣ ਦਾ ਕੰਮ ਦੋ ਮਹੀਨਿਆਂ ਵਿੱਚ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਬਲੌਂਗੀ ਵਿੱਚ 35 ਲੱਖ ਰੁਪਏ ਦੀ ਲਾਗਤ ਨਾਲ ਲਾਇਬ੍ਰੇਰੀ ਦੀ ਉਸਾਰੀ ਕੀਤੀ ਜਾਵੇਗੀ। ਪਿੰਡ ਵਿੱਚ ਪੰਚਾਇਤ-ਘਰ ਦਾ ਅਧੂਰਾ ਪਿਆ ਕੰਮ 21 ਲੱਖ ਦੀ ਲਾਗਤ ਨਾਲ 3 ਮਹੀਨਿਆਂ ਵਿੱਚ ਪੂਰਾ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਸਰਪੰਚ ਸਤਨਾਮ ਸਿੰਘ ਮਾਨ ਅਤੇ ‘ਆਪ’ ਵਾਲੰਟੀਅਰ ਬਲਜੀਤ ਸਿੰਘ ਵਿੱਕੀ ਨੇ ਵਿਧਾਇਕ ਕੁਲਵੰਤ ਸਿੰਘ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪਿੰਡ ਬਲੌਂਗੀ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਸਮੱਸਿਆ ਦਾ ਪੱਕਾ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਲੌਂਗੀ ਵਿੱਚ ਅਣਅਧਿਕਾਰਤ ਪੀਜੀ ਵਿਰੁੱਧ ਸ਼ਿਕੰਜਾ ਕੱਸਿਆ ਜਾਵੇਗਾ। ਤਰਲੋਚਨ ਸਿੰਘ ਮਾਨ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਬੀਡੀਪੀਓ ਮਹਿਕਪ੍ਰੀਤ ਸਿੰਘ, ਜੇਈ ਜਸਪਾਲ ਮਸੀਹ, ਪੰਚਾਇਤ ਸਕੱਤਰ ਹੁਸ਼ਿਆਰ ਸਿੰਘ, ਮੱਖਣ ਸਿੰਘ ਸਰਪੰਚ ਬਲੌਂਗੀ ਕਲੋਨੀ, ਗੁਰਨਾਮ ਸਿੰਘ ਸਰਪੰਚ ਦਾਊਂ, ਮਗਨ ਲਾਲ, ਗੁਰਜਿੰਦਰ ਸਿੰਘ ਸਰਪੰਚ ਆਦਿ ਮੌਜੂਦ ਸਨ।

Advertisement

Advertisement