ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਇਕ ਨੇ ਵਿਕਾਸ ਕਾਰਜਾਂ ਲਈ 8 ਲੱਖ ਰੁਪਏ ਦਿੱਤੇ 

05:40 AM May 09, 2025 IST
featuredImage featuredImage
ਸਰਪੰਚਾਂ ਨੂੰ ਗਰਾਂਟਾਂ ਦੇ ਚੈੱਕ ਦਿੰਦੇ ਹੋਏ ਵਿਧਾਇਕਾ ਸੰਤੋਸ਼ ਕਟਾਰੀਆ।

ਬਹਾਦਰਜੀਤ ਸਿੰਘ
ਬਲਾਚੌਰ, 8 ਮਈ

Advertisement

ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਬਲਾਕ ਸੜੋਆ ਦੀਆਂ 5 ਪਿੰਡਾਂ ਦੀਆਂ ਪੰਚਾਇਤਾਂ ਦੇ ਸਰਪੰਚਾਂ ਨੂੰ 8 ਲੱਖ ਰੁਪਏ ਦੇ ਫੰਡ ਵੱਖ ਵੱਖ ਵਿਕਾਸ ਕਾਰਜਾਂ ਲਈ ਆਰ.ਡੀ.ਓ.ਐੱਸ. ਸਕੀਮ ਵਿੱਚੋਂ ਦਿੱਤੇ ਗਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕਾ ਨੇ ਕਿਹਾ ਕਿ ਹਲਕਾ ਬਲਾਚੌਰ ਦੇ ਹਰ ਪਿੰਡ ਨੂੰ ਬਿਨਾਂ ਭੇਦਭਾਵ ਦੇ ਫੰਡ ਜਾਰੀ ਕੀਤੇ ਜਾਣਗੇ ਤਾਂ ਬਲਾਚੌਰ ਹਲਕੇ ਦੇ ਪਿੰਡਾਂ ਦੇ ਵਿਕਾਸ ਕਾਰਜ ਜਲਦ ਤੋਂ ਜਲਦ ਨੇਪਰੇ ਚਾੜ੍ਹੇ ਜਾ ਸਕਣ।

ਵਿਧਾਇਕਾ ਸੰਤੋਸ਼ ਕਟਾਰੀਆ ਨੇ ਸਰਪੰਚਾਂ ਨੂੰ ਸੰਬੋਧਨ ਕਰਦਿਆਂ ਕਿਹਾ,‘ਜੇਕਰ ਪਿੰਡਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਹੈ ਤਾਂ ਤੁਸੀ ਕਿਸੇ ਵੀ ਸਮੇਂ ਦਫ਼ਤਰ ਆ ਕਿ ਮਿਲ ਸਕਦੇ ਹੋ ਤੇ ਉਸ ਜਾਇਜ਼ ਸਮੱਸਿਆ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਹਲਕਾ ਬਲਾਚੌਰ ਦੇ ਬਲਾਕ ਸੜੋਆ ਦੀਆਂ ਗ੍ਰਾਮ ਪੰਚਾਇਤ ਪਿੰਡ ਛਦੌੜੀ ਨੂੰ ਲਿਕੁਇਡ ਵੇਸਟ ਮੈਨੇਜਮੈਂਟ ਲਈ ਇਕ ਲੱਖ ਰੁਪਏ ਗਰਾਂਟ, ਪਿੰਡ ਸਾਧੜਾ ਗ੍ਰਾਮ ਪੰਚਾਇਤ ਨੂੰ ਕਬਰਿਸਤਾਨ ਦੀ ਚਾਰਦੀਵਾਰੀ ਵਾਸਤੇ 2 ਲੱਖ ਰੁਪਏ ਦੀ ਗਰਾਂਟ ਅਤੇ ਪਿੰਡ ਚਣਕੋਈ ਨੂੰ ਗੰਦੇ ਪਾਣੀ ਦੀ ਨਿਕਾਸੀ ਵਾਸਤੇ 2 ਲੱਖ ਰੁਪਏ, ਪਿੰਡ ਜੈਨਪੁਰ ਨੂੰ ਕਬਰਿਸਤਾਨ ਵਾਸਤੇ 2 ਲੱਖ, ਪਿੰਡ ਖੁਰਦਾਂ ਦੀ ਪੰਚਾਇਤ ਨੂੰ ਲਿਕੁਇਡ ਵੇਸਟ ਮੈਨੇਮੈਂਟ ਲਈ ਇਕ ਲੱਖ ਰੁਪਏ ਦੀ ਰਾਸ਼ੀ ਦਿੱਤੀ| ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਨੇ ਕਿਹਾ ਕਿ ਲਈ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਅਧੂਰੇ ਕਾਰਜ ਵੀ ਮੌਜੂਦਾ ਸਰਕਾਰ ਵੱਲੋਂ ਪੂਰੇ ਕੀਤੇ ਜਾ ਰਹੇ ਹਨ।

Advertisement

ਇਸ ਮੋਕੇ ਪੰਚਾਇਤਾਂ ਨੇ ਵਿਧਾਇਕਾ ਸੰਤੋਸ਼ ਕਟਾਰੀਆ ਦਾ ਧੰਨਵਾਦ ਕੀਤਾ। ਇਸ ਮੌਕੇ ਆਪ ਆਗੂ ਅਸ਼ੋਕ ਕਟਾਰੀਆ, ਰਸ਼ਪਾਲ ਸਿੰਘ ਮੰਡੇਰ, ਅਵਤਾਰ ਸਿੰਘ ਸਰਪੰਚ ਸਾਧੜਾ, ਜਰਨੈਲ ਸਿੰਘ, ਅਮਰੀਕ ਸਿੰਘ, ਗੁਰਦੀਪ ਸਰਪੰਚ ਛਦੌੜੀ, ਚਰਨ ਸਿੰਘ ਛਦੌੜੀ, ਸੁਰਿੰਦਰ ਸਰਪੰਚ ਚਣਕੋਈ ਤੇ ਅਮਰੀਕ ਚਣਕੋਈ ਆਦਿ ਲੋਕ ਤੇ ਸਮੂਹ ਪਿੰਡਾਂ ਦੇ ਸਰਪੰਚ ਹਾਜ਼ਰ ਸਨ।

 

Advertisement