ਵਿਧਾਇਕ ਨੇ ਸਕੂਲਾਂ ’ਚ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ
05:26 AM Apr 09, 2025 IST
ਦਸੂਹਾ: ਇੱਥੇ ਵਿਧਾਇਕ ਐਡਵੋਕੇਟ ਕਰਮਬੀਰ ਘੁੰਮਣ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਵਿਸ਼ੇਸ਼ ਤਵੱਜੋ ਸਦਕਾ ਸੂਬਾ ਸਿੱਖਿਆ ਦੇ ਖੇਤਰ ਵਿਚ ਵੱਡੀਆਂ ਮੱਲਾਂ ਮਾਰ ਰਿਹਾ ਹੈ। ਉਹ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਹਲਕੇ ਦੇ 3 ਸਕੂਲਾਂ ਵਿੱਚ 42 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਕਰਵਾਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮਗਰੋਂ ਸੰਬੋਧਨ ਕਰ ਰਹੇ ਸਨ। ਵਿਧਾਇਕ ਘੁੰਮਣ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿੱਚ 10 ਲੱਖ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿੱਚ 18 ਲੱਖ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਨਵਾਂ ਵਿੱਚ 14 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਕਰਵਾਏ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ। -ਪੱਤਰ ਪ੍ਰੇੇਰਕ
Advertisement
Advertisement