ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਇਕ ਨੇ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ ਚੈੱਕ ਸੌਂਪੇ

04:57 AM Jun 01, 2025 IST
featuredImage featuredImage
ਪੰਚਾਇਤਾਂ ਨੂੰ ਚੈੱਕ ਤਕਸੀਮ ਕਰਦੇ ਹੋਏ ਵਿਧਾਇਕ ਗੁਰਦਿੱਤ ਸਿੰਘ ਸੇਖੋਂ।
ਕਮਲਜੀਤ ਕੌਰ
Advertisement

ਫ਼ਰੀਦਕੋਟ, 31 ਮਈ

ਹਲਕਾ ਫ਼ਰੀਦਕੋਟ ਦੀਆਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਪੰਜ-ਪੰਜ ਲੱਖ ਰੁਪਏ ਦੇ ਚੈੱਕ ਭੇਟ ਕੀਤੇ। ਇਨ੍ਹਾਂ ਪੰਚਾਇਤਾਂ ਵਿੱਚ ਪਿੰਡ ਗੋਲੇਵਾਲਾ, ਝਾੜੀ ਵਾਲਾ, ਘੋਨੀ ਵਾਲਾ, ਪੱਖੀ ਖੁਰਦ, ਘਗਿਆਣਾ, ਚੱਕ ਸਾਹੂ ਅਤੇ ਅਰਾਈਆਂ ਵਾਲਾ ਮੁੱਖ ਤੌਰ ’ਤੇ ਸ਼ਾਮਲ ਹਨ ਜਿੱਥੇ ਸਰਬਸੰਮਤੀ ਨਾਲ ਪੰਚਾਇਤਾਂ ਦੀ ਚੋਣ ਹੋਈ ਸੀ। ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਹਲਕੇ ਦੀਆਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਤੇ ਇਨ੍ਹਾਂ ਪਿੰਡਾਂ ਦੇ ਸਮੂਹ ਲੋਕ ਵਧਾਈ ਦੇ ਪਾਤਰ ਹਨ।

Advertisement

ਮਾਰਕੀਟ ਕਮੇਟੀ ਦੇ ਚੇਅਰਮੈਨ ਅਮਨਦੀਪ ਸਿੰਘ ਬਾਬਾ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਜੋ ਕਿਹਾ ਸੀ, ਉਹ ਬਹੁਤ ਥੋੜ੍ਹੇ ਸਮੇਂ ਵਿੱਚ ਹੀ ਕਰ ਕੇ ਦਿਖਾਇਆ ਹੈ। ਮਾਰਕੀਟ ਕਮੇਟੀ ਸਾਦਿਕ ਦੇ ਚੇਅਰਮੈਨ ਰਮਨਦੀਪ ਸਿੰਘ ਮੁਮਾਰਾ ਨੇ ਕਿਹਾ ਕਿ ਲੋਕਾਂ ਵਿੱਚ ਭਾਈਵਾਲਤਾ ਬਣਾਈ ਰੱਖਣ ਲਈ ਪੰਜਾਬ ਸਰਕਾਰ ਦਾ ਇਹ ਸ਼ਲਾਘਾਯੋਗ ਉਪਰਾਲਾ ਸੀ। ਇਸ ਮੌਕੇ ਸਰਪੰਚ ਹਰਦੀਪ ਸਿੰਘ ਮਲੂਕਾ ਪੱਤੀ ਗੋਲੇਵਾਲਾ, ਸਰਪੰਚ ਗੁਰਵਿੰਦਰ ਸਿੰਘ ਝਾੜੀਵਾਲਾ, ਸਰਪੰਚ ਰਵਦੀਪ ਸਿੰਘ ਘੋਨੀਵਾਲਾ, ਸਰਪੰਚ ਬਲਜੀਤ ਕੌਰ ਅਰਾਈਆਂ ਵਾਲਾ ਖੁਰਦ ਅਤੇ ਸਰਪੰਚ ਗੁਰਪ੍ਰੀਤ ਸਿੰਘ ਘੁਗਿਆਣਾ ਆਦਿ ਹਾਜ਼ਰ ਸਨ।

Advertisement