ਵਿਧਾਇਕ ਰਮਨ ਅਰੋੜਾ ਨੂੰ ਜੇਲ੍ਹ ਭੇਜਿਆ
03:11 AM Jun 03, 2025 IST
ਪੱਤਰ ਪ੍ਰੇਰਕ
ਜਲੰਧਰ, 2 ਜੂਨ
ਇੱਥੋਂ ਦੀ ਅਦਾਲਤ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਵਿਧਾਇਕ ਰਮਨ ਅਰੋੜਾ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਤਹਿਤ ਜੇਲ੍ਹ ਭੇਜ ਦਿੱਤਾ ਹੈ। ਰਿਮਾਂਡ ਖਤਮ ਹੋਣ ਮਗਰੋਂ ਵਿਜੀਲੈਂਸ ਨੇ ਅੱਜ ਰਮਨ ਅਰੋੜਾ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ। ਇਸ ਦੇ ਨਾਲ ਹੀ ‘ਆਪ’ ਵਿਧਾਇਕ ਦੀਆਂ ਮੁਸ਼ਕਲਾਂ ਘੱਟ ਹੋਣ ਦੇ ਕੋਈ ਸੰਕੇਤ ਨਜ਼ਰ ਨਹੀਂ ਆ ਰਹੇ। ਰਮਨ ਅਰੋੜਾ ਦੇ ਵਕੀਲ ਨੇ ਦੱਸਿਆ ਕਿ ਵਿਜੀਲੈਂਸ ਵਲੋਂ ਅੱਜ ਹੋਰ ਰਿਮਾਂਡ ਦੀ ਮੰਗ ਨਹੀਂ ਕੀਤੀ ਗਈ, ਜਿਸ ਕਾਰਨ ਅਦਾਲਤ ਨੇ ਵਿਧਾਇਕ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਦੱਸਣਯੋਗ ਹੈ ਕਿ ‘ਆਪ’ ਵਿਧਾਇਕ ਰਮਨ ਅਰੋੜਾ ਨੂੰ ਵਿਜੀਲੈਂਸ ਨੇ ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਸੀ ਤੇ ਉਸ ਦੇ ਰਿਸ਼ਤੇਦਾਰ ਤੇ ਇੱਕ ਦੋਸਤ ਨੂੰ ਵੀ ਇਸ ਕੇਸ ਵਿਚ ਨਾਮਜ਼ਦ ਕੀਤਾ ਹੈ। ਅਰੋੜਾ ਦੇ ਰਿਸ਼ਤੇਦਾਰ ਫ਼ਰਾਰ ਹਨ ਜਦਕਿ ਦੋਸਤ ਗ੍ਰਿਫ਼ਤਾਰ ਹੈ।
Advertisement
Advertisement