ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਇਕ ਵੱਲੋਂ ਡੇਂਗੂ ਸਬੰਧੀ ਜਾਗਰੂਕਤਾ ਲਈ ਦਰਜਨਾਂ ਟੀਮਾਂ ਨੂੰ ਹਰੀ ਝੰਡੀ

05:20 AM May 10, 2025 IST
featuredImage featuredImage
ਸਿਵਲ ਹਸਪਤਾਲ ਮਾਲੇਰਕੋਟਲਾ ਤੋਂ ਡੇਂਗੂ ਬਚਾਓ ਟੀਮਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦੇ ਹੋਏ ਵਿਧਾਇਕ ਡਾ. ਜ਼ਮੀਲ-ਉਰ ਰਹਿਮਾਨ ਅਤੇ ਸਿਹਤ ਅਧਿਕਾਰੀ।
ਪਰਮਜੀਤ ਸਿੰਘ ਕੁਠਾਲਾ
Advertisement

ਮਾਲੇਰਕੋਟਲਾ, 9 ਮਈ

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਡੇਂਗੂ ਤੋਂ ਬਚਾਅ ਲਈ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਮਾਲੇਰਕੋਟਲਾ ਅੰਦਰ ਸਿਵਲ ਸਰਜਨ ਮਾਲੇਰਕੋਟਲਾ ਡਾ. ਸੰਜੇ ਗੋਇਲ ਦੀ ਅਗਵਾਈ ਹੇਠ ਦਰਜਨਾਂ ਟੀਮਾਂ ਨੂੰ ਹਲਕਾ ਵਿਧਾਇਕ ਡਾ. ਜ਼ਮੀਲ-ਉਰ ਰਹਿਮਾਨ ਵੱਲੋਂ ਹਰੀ ਝੰਡੀ ਦੇ ਕੇ ਜ਼ਿਲ੍ਹੇ ਦੇ ਵੱਖ ਵੱਖ ਖੇਤਰਾਂ ਵੱਲ ਰਵਾਨਾ ਕੀਤਾ ਗਿਆ।

Advertisement

ਵਿਧਾਇਕ ਡਾ. ਰਹਿਮਾਨ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਹਰ ਸ਼ੁੱਕਰਵਾਰ ਨੂੰ ਵਿਸ਼ੇਸ਼ ਤੌਰ ’ਤੇ ਮਨਾਏ ਜਾਂਦੇ ਡਰਾਈ ਡੇਅ ਮੌਕੇ ਇਹ ਟੀਮਾਂ ਵੱਖ ਵੱਖ ਥਾਵਾਂ ’ਤੇ ਡੇਂਗੂ ਦੇ ਲਾਰਵੇ ਦਾ ਨਰੀਖਣ ਕਰਦੀਆਂ ਹਨ। ਅਗਾਮੀ ਮਹੀਨਿਆਂ ਵਿੱਚ ਡੇਂਗੂ ਦੇ ਕੇਸ ਵਧਣ ਦੇ ਆਸਾਰ ਨੂੰ ਵੇਖਦਿਆਂ ਸਿਹਤ ਕਾਮਿਆਂ ਵੱਲੋਂ ਡੇਂਗੂ ਤੋਂ ਬਚਾਅ ਲਈ ਕੰਮ ਤੇਜ ਕੀਤਾ ਗਿਆ ਹੈ। ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਸਿਹਤ ਕਰਮਚਾਰੀਆਂ ਵੱਲੋਂ ਦੱਸੀਆਂ ਜਾਂਦੀਆਂ ਸਾਵਧਾਨੀਆਂ ’ਤੇ ਅਮਲ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਘਰਾਂ, ਦਫ਼ਤਰਾਂ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ। ਇਸ ਮੌਕੇ ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਰਮਨਦੀਪ ਕੌਰ, ਡਾ. ਮੁਨੀਰ ਮੁਹੰਮਦ, ਸਹਾਇਕ ਸਿਵਲ ਸਰਜਨ ਡਾ. ਸਜ਼ੀਲਾ ਖਾਨ, ਡੀਐਚਓ ਡਾ. ਪੁਨੀਤ ਸਿੱਧੂ, ਐੱਸਐੱਮਓ ਡਾ. ਸੁਖਵਿੰਦਰ ਸਿੰਘ,ਵਿਧਾਇਕ ਦੇ ਪੀ.ਏ ਸਰੰਚ ਗੁਰਮੁਖ ਸਿੰਘ ਖਾਨਪੁਰ, ਗੁਰਪ੍ਰੀਤ ਸਿੰਘ ਵਾਲੀਆ, ਮਾਸ ਮੀਡੀਆ ਇੰਚਾਰਜ ਰਣਵੀਰ ਸਿੰਘ ਢੰਡੇ, ਮੁਹੰਮਦ ਰਾਸ਼ਿਦ ਅਤੇ ਵਿਕਰਮ ਸਿੰਘ ਸਮੇਤ ਜ਼ਿਲ੍ਹੇ ਭਰ ਦੇ ਮਲਟੀਪਰਪਜ਼ ਸਿਹਤ ਕਾਮੇ ਹਾਜ਼ਰ ਸਨ।

Advertisement