ਵਿਧਾਇਕ ਵੱਲੋਂ ਨਵੀਨੀਕਰਨ ਕਾਰਜ ਦਾ ਉਦਘਾਟਨ
ਵਿਧਾਨ ਸਭਾ ਹਲਕਾ ਲੁਧਿਆਣਾ ਉਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 94(89) ਅਧੀਨ 30 ਫੁੱਟੀ ਰੋਡ, ਸਲੇਮ ਟਾਬਰੀ ਵਿਖੇ ਨਿਊ ਬੀਐਮਪੀਸੀ ਰੋਡ ਦੇ ਨਵੀਨੀਕਰਣ ਕਾਰਜ਼ਾਂ ਦਾ ਉਦਘਾਟਨ ਕੀਤਾ। ਵਿਧਾਇਕ ਬੱਗਾ ਨੇ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਕਰੀਬ 40 ਲੱਖ ਰੁਪਏ ਖਰਚ ਕੀਤੇ ਜਾਣਗੇ। ਵਿਧਾਇਕ ਬੱਗਾ ਨੇ ਕਿਹਾ ਕਿ ਪਿਛਲੇ ਲੰਬੇ ਅਰਸੇ ਤੋਂ ਇਨ੍ਹਾਂ ਗਲੀਆਂ ਦੀ ਮੁਰੰਮਤ ਨਹੀਂ ਹੋਈ, ਜਿਸ ਕਾਰਨ ਇਲਾਕਾ ਵਾਸੀਆਂ ਵਿੱਚ ਨਾਰਾਜ਼ਗੀ ਸੀ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕ ਮਸਲਿਆਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾ ਰਿਹਾ ਹੈ ਜਿਸ ਤਹਿਤ ਸਲੇਮ ਟਾਬਰੀ ਦੇ ਵਸਨੀਕਾਂ ਦੀ ਚਿਰੌਕਣੀ ਮੰਗ ਨੂੰ ਬੂਰ ਪਿਆ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਵੱਲੋਂ ਟੈਕਸ ਦੇ ਰੂਪ ਵਿੱਚ ਦਿੱਤਾ ਜਾਂਦਾ ਪੈਸਾ ਹੀ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਵਰਤਿਆਂ ਜਾਂਦਾ ਹੈ। ਇਸ ਮੌਕੇ ਇਲਾਕਾ ਨਿਵਾਸੀਆਂ ਵੱਲੋਂ ਇਸ ਵਿਸ਼ੇਸ਼ ਪ੍ਰਾਜੈਕਟ ਤਹਿਤ ਆਪਣੇ ਹਰਮਨ ਪਿਆਰੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦਾ ਧੰਨਵਾਦ ਕਰਦਿਆਂ ਸਨਮਾਨ ਵੀ ਕੀਤਾ ਗਿਆ।