ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਇਕ ਵੱਲੋਂ ਵਾਰਡ ਨੰਬਰ-33 ’ਚ ਟਿਊਬਵੈਲ ਦਾ ਉਦਘਾਟਨ

04:34 AM May 06, 2025 IST
featuredImage featuredImage

ਟ੍ਰਿਬਿਊਨ ਨਿਊਜ਼ ਸਰਵਿਸ

Advertisement

ਲੁਧਿਆਣਾ, 5 ਮਈ

ਜਲ ਸਪਲਾਈ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 33 ਅਧੀਨ ਪ੍ਰੀਤਮ ਕਲੋਨੀ ਵਿਚ 25 ਹਾਰਸ ਪਾਵਰ ਵਾਲੇ ਪੀਣ ਵਾਲੇ ਪਾਣੀ ਦਾ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਨੇ ਕਿਹਾ ਕਿ ਪਹਿਲਾਂ ਇਸ ਇਲਾਕੇ ਦੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਮੱਸਿਆ ਸੀ ਪਰ ਹੁਣ ਨਵੇਂ ਟਿਊਬਵੈਲ ਦੀ ਸ਼ੁਰੂਆਤ ਹੋਣ ਨਾਲ ਲੋਕਾਂ ਨੂੰ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹਲਕਾ ਦੱਖਣੀ ਵਿਧਾਨ ਸਭਾ ਹਲਕੇ ਦੇ ਉਨ੍ਹਾਂ ਵਾਰਡਾਂ ਵਿੱਚ ਵੀ ਨਵੇਂ ਟਿਊਬਵੈੱਲ ਲਗਾਏ ਜਾਣਗੇ ਜਿੱਥੇ ਪੀਣ ਵਾਲੇ ਪਾਣੀ ਦੀ ਕਿੱਲਤ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਲੋਕਾਂ ਦੀਆਂ ਸਮੱਸਿਆਵਾਂ ਸੁਣਨ ਤੋਂ ਬਾਅਦ ਉਨ੍ਹਾਂ ਦੇ ਹੱਲ ਵੀ ਲੱਭੇ ਜਾ ਰਹੇ ਹਨ।

Advertisement

ਵਿਧਾਇਕ ਛੀਨਾ ਨੇ ਕਿਹਾ ਕਿ ਹਲਕੇ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟ ਵਿੱਚ ਤੇਜੀ ਲਿਆਂਦੀ ਗਈ ਹੈ ਤਾਂ ਜੋ ਵਸਨੀਕਾਂ ਨੂੰ ਇਸਦਾ ਲਾਭ ਹੋ ਸਕੇ। ਵਿਧਾਇਕ ਛੀਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਸਕੀਮਾਂ ਨੂੰ ਘਰ-ਘਰ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੀਲਾ ਕਾਰਡ, ਪੈਨਸ਼ਨ ਅਤੇ ਰਿਹਾਇਸ਼ ਯੋਜਨਾ ਸਮੇਤ ਹੋਰ ਯੋਜਨਾਵਾਂ ਤੋਂ ਵਾਂਝੇ ਰਹਿਣ ਵਾਲਿਆਂ ਦੀ ਸੂਚੀ ਵੀ ਤਿਆਰ ਕੀਤੀ ਜਾ ਰਹੀ ਹੈ, ਤਾਂ ਜੋ ਉਨ੍ਹਾਂ ਨੂੰ ਵੀ ਇਸ ਯੋਜਨਾ ਦਾ ਲਾਭ ਮਿਲ ਸਕੇ।

Advertisement