ਵਿਧਾਇਕ ਵੱਲੋਂ ਵਿਕਾਸ ਕਾਰਜਾਂ ਦਾ ਉਦਘਾਟਨ
ਹੁਸ਼ਿਆਰ ਸਿੰਘ ਰਾਣੂ/ਪਰਮਜੀਤ ਸਿੰਘ ਕੁਠਾਲਾ
ਮਾਲੇਰਕੋਟਲਾ, 6 ਮਈ
ਹਲਕਾ ਮਾਲੇਰਕੋਟਲਾ ਦੇ ਵਿਧਾਇਕ ਡਾ. ਮੁਹੰਮਦ ਜਮੀਲ-ਉਰ-ਰਹਿਮਾਨ ਨੇ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਹਲਕੇ ਦੇ ਤਿੰਨ ਸਰਕਾਰੀ ਪ੍ਰਾਇਮਰੀ ਸਕੂਲ ਨੌਧਰਾਣੀ, ਸਰਕਾਰੀ ਪ੍ਰਾਇਮਰੀ ਸਕੂਲ ਰੁੜਕਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਆਦਮਪਾਲ ਵਿੱਚ ਕਰੀਬ 15 ਲੱਖ 31 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਵਿਧਾਇਕ ਰਹਿਮਾਨ ਨੇ ਸਰਕਾਰੀ ਪ੍ਰਾਇਮਰੀ ਸਕੂਲ ਨੌਧਰਾਣੀ ਵਿੱਚ ਕਰੀਬ 4 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ, ਸਰਕਾਰੀ ਪ੍ਰਾਇਮਰੀ ਸਕੂਲ ਰੁੜਕਾ ਵਿੱਚ ਕਰੀਬ 2 ਲੱਖ 25 ਹਜ਼ਾਰ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ, ਸਰਕਾਰੀ ਪ੍ਰਾਇਮਰੀ ਸਕੂਲ ਆਦਮਪਾਲ ਵਿੱਚ ਕਰੀਬ 8 ਲੱਖ 56 ਹਜ਼ਾਰ ਰੁਪਏ ਦੀ ਲਾਗਤ ਨਾਲ ਨਵਾਂ ਕਮਰਾ, ਪਖਾਨੇ ਦਾ ਨਵੀਨੀਕਰਨ ਅਤੇ ਕਮਰੇ ਦਾ ਨਵੀਨੀਕਰਨ ਦੀ ਉਸਾਰੀ ਦਾ ਉਦਘਾਟਨ ਕੀਤਾ। ਵਿਧਾਇਕ ਰਹਿਮਾਨ ਨੇ ਕਿਹਾ ਕਿ ਹੁਣ ਸਰਕਾਰੀ ਸਕੂਲ ਆਧੁਨਿਕ ਸਹੂਲਤਾਂ ਨਾਲ ਲੈਸ ਹਨ, ਜਿਸ ਵਿੱਚ ਹਾਈ-ਸਪੀਡ ਵਾਈਫਾਈ, ਪੀਣ ਵਾਲਾ ਸਾਫ਼ ਪਾਣੀ, ਲੜਕੇ ਅਤੇ ਲੜਕੀਆਂ ਲਈ ਵੱਖਰੇ ਪਖਾਨੇ, ਚਾਰਦੀਵਾਰੀ, ਸਮਾਰਟ ਕਲਾਸ ਰੂਮ, ਲੈਬਾਰਟਰੀਆਂ, ਖੇਡ ਦੇ ਮੈਦਾਨ ਅਤੇ ਆਧੁਨਿਕ ਫ਼ਰਨੀਚਰ ਸ਼ਾਮਲ ਹੈ। ਇਸ ਮੌਕੇ ਸਰਪੰਚ ਸ਼ਿੰਗਾਰਾ ਸਿੰਘ ਰੁੜਕਾ, ਸਰਪੰਚ ਨਰਿੰਦਰ ਸਿੰਘ ਸੋਹੀ ਆਦਮਪਾਲ, ਸਰਪੰਚ ਅਨਵਰ ਖਾਂ ਨੌਧਰਾਣੀ, ਹੈੱਡ ਮਾਸਟਰ ਗੁਰਪ੍ਰੀਤ ਸਿੰਘ, ਹੈੱਡ ਮਾਸਟਰ ਕਮਲਜੀਤ ਸਿੰਘ, ਕਲਸਟਰ ਹੈੱਡ ਟੀਚਰ ਅਸ਼ੋਕ ਕੁਮਾਰ ਆਦਿ ਹਾਜ਼ਰ ਸਨ।
ਕੈਪਸ਼ਨ- ਆਦਮਪਾਲ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਦੇ ਹੋਏ ਮੁਹੰਮਦ ਜਮੀਲ-ਉਰ-ਰਹਿਮਾਨ।