ਵਿਧਾਇਕ ਵੱਲੋਂ ਵਿਕਾਸ ਕੰਮਾਂ ਦੇ ਉਦਘਾਟਨ
07:38 AM Apr 14, 2025 IST
ਭੁੱਚੋ ਮੰਡੀ: ਹਲਕਾ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਅੱਜ ਪਿੰਡ ਤੁੰਗਵਾਲੀ ਵਿੱਚ ਆਰਓ ਅਤੇ ਪੱਕੇ ਕੀਤੇ ਧਾਰਮਿਕ ਸਥਾਨ ਨੂੰ ਜਾਂਦੇ ਰਸਤੇ ਦਾ ਉਦਘਾਟਨ ਕੀਤਾ। ਇਸ ਮੌਕੇ ਸਰਪੰਚ ਜੋਗਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਪਿੰਡ ਦਾ ਆਰਓ ਪਿਛਲੇ ਤਿੰਨ ਚਾਰ ਸਾਲਾਂ ਤੋਂ ਬੰਦ ਪਿਆ ਸੀ। ਇਸ ਦਾ ਪੰਜਾਬ ਸਰਕਾਰ ਵੱਲੋਂ ਭੇਜੇ ਦੋ ਲੱਖ ਰੁਪਏ ਦੀ ਗਰਾਂਟ ਨਾਲ ਨਵੀਨੀਕਰਨ ਕਰਕੇ ਇਸ ਨੂੰ ਮੁੜ ਚਾਲੂ ਕਰ ਦਿੱਤਾ ਗਿਆ ਹੈ। ਹੁਣ ਪਿੰਡ ਵਾਸੀਆਂ ਨੂੰ ਪੀਣ ਲਈ ਸ਼ੁੱਧ ਪਾਣੀ ਮਿਲੇਗਾ। ਉਨ੍ਹਾਂ ਦੱਸਿਆ ਕਿ ਪਿੰਡ ਦੇ ਧਾਰਮਿਕ ਅਸਥਾਨ ਪੀਰਖਾਨੇ ਨੂੰ ਜਾਂਦੇ ਕੱਚੇ ਰਾਹ ਨੂੰ ਇੰਟਰਲਾਕਿੰਗ ਟਾਇਲਾਂ ਲਗਾ ਕੇ ਪੱਕਾ ਕਰ ਦਿੱਤਾ ਗਿਆ ਹੈ। ਇਸ ਮੌਕੇ ਆਪ ਦੇ ਸੀਨੀਅਰ ਆਗੂ ਸਰਬਜੀਤ ਸਿੰਘ ਮਾਹਲ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement
Advertisement