ਵਿਧਾਇਕ ਵੱਲੋਂ ਸਰਕਾਰੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ
ਭਗਵਾਨ ਦਾਸ ਸੰਦਲ
ਦਸੂਹਾ, 30 ਮਈ
ਇਥੇ ਹਲਕਾ ਵਿਧਾਇਕ ਐਡਵੋਕੇਟ ਕਰਮਬੀਰ ਘੁੰਮਣ ਵੱਲੋਂ ਬੇਟ ਅਤੇ ਕੰਢੀ ਖੇਤਰ ਦੇ ਵੱਖ-ਵੱਖ ਪਿੰਡਾਂ ਦੇ ਸਰਕਾਰੀ ਸਕੂਲਾਂ ਵਿੱਚ ਲੱਖਾਂ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਉਦਘਾਟਨਾਂ ਦਾ ਸਿਲਸਿਲਾ ਜਾਰੀ ਹੈ। ਇਸ ਤਹਿਤ ਉਨ੍ਹਾਂ ਬਲੱਗਣਾ ਤੇ ਹਰਦੋਥਲਾ ਦੇ ਸਰਕਾਰੀ ਐਲੀਮੈਂਟਰੀ ਸਕੂਲਾਂ ਵਿੱਚ ਸਮਾਰਟ ਕਲਾਸ ਰੂਮਾਂ ਦਾ ਉਦਘਾਟਨ ਕੀਤਾ। ਇਸ ਤੋਂ ਪਹਿਲਾ ਉਨ੍ਹਾਂ ਪਿੰਡ ਬਰਿੰਗਲੀ, ਅਮਰੋਹ, ਆਲਮਪੁਰ, ਚੱਕਬਾਮੂ, ਹਿੰਮਤਪੁਰ, ਵਧਈਆ, ਬਾੜੀ ਬਲਾਮ, ਕਮਾਹੀਦੇਵੀ ਤੇ ਕੋਠੀ ਨਠੋਲੀ ਦੇ ਸਰਕਾਰੀ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਘੁੰਮਣ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ ਖੇਤਰ ਵਿੱਚ ਨਵੀਂ ਕ੍ਰਾਂਤੀ ਲਿਆਉਣ ਦੀ ਦਿਸ਼ਾ ਵਿੱਚ ਠੋਸ ਕਦਮ ਚੁੱਕੇ ਜਾ ਰਹੇ ਹਨ। ਇਸ ਤਹਿਤ ਸਕੂਲਾਂ ਵਿੱਚ ਨਵੇਂ ਕਮਰੇ, ਪਖਾਨੇ, ਪੀਣ ਵਾਲੇ ਪਾਣੀ ਦੀ ਸਹੂਲਤ, ਸਮਾਰਟ ਕਲਾਸਰੂਮ, ਲਾਇਬ੍ਰੇਰੀਆਂ ਅਤੇ ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ। ਇਸ ਮੌਕੇ ਗੁਰਮੁਖ ਸਿੰਘ ਬਾਜਵਾ, ਐਡਵੋਕੇਟ ਨਰਿੰਦਰ ਸਿੰਘ ਹੁੰਦਲ, ਸਰਪੰਚ ਐਡਵੋਕੇਟ ਬਲਜਿੰਦਰ ਸਿੰਘ ਹੁੰਦਲ, ਹਰਪ੍ਰੀਤ ਸਿੰਘ ਹੁੰਦਲ, ਕੁਲਵਿੰਦਰ ਸਿੰਘ ਸੈਣੀ, ਸਰਪੰਚ ਅਸ਼ੋਕ ਕੁਮਾਰ ਅਤੇ ਬਲਜੀਤ ਸਿੰਘ ਬਲੱਗਣ ਹਾਜ਼ਰ ਸਨ।
ਲੋਹਾਰਕਾ ਕਲਾਂ ’ਚ ਸਮਾਗਮ
ਚੇਤਨਪੁਰਾ (ਰਣਬੀਰ ਸਿੰਘ ਮਿੰਟੂ): ਸਰਕਾਰੀ ਮਿਡਲ ਸਕੂਲ ਲੋਹਾਰਕਾ ਕਲਾਂ ਵਿੱਚ ਵਿਕਾਸ ਕੰਮਾਂ ਦਾ ਉਦਘਾਟਨ ਵਿਧਾਇਕ ਹਲਕਾ ਅਟਾਰੀ ਜਸਵਿੰਦਰ ਸਿੰਘ ਰਮਦਾਸ ਨੇ ਕੀਤਾ। ਪ੍ਰਿੰਸੀਪਲ ਰਜਿੰਦਰ ਕੌਰ ਨੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ। ਵਿਧਾਇਕ ਨੇ ਅੱਠਵੀਂ ਜਮਾਤ ਵਿੱਚੋਂ 95 ਫ਼ੀਸਦੀ ਤੋਂ ਵੱਧ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ। ਇਸ ਮੌਕੇ ਸਕੂਲ ਦੇ ਸਟੇਟ ਐਵਾਰਡੀ ਅਧਿਆਪਕ ਅਤੇ ਜ਼ਿਲ੍ਹਾ ਰਿਸੋਰਸ ਪਰਸਨ ਵਜੋਂ ਕੰਮ ਕਰ ਰਹੇ ਡਾ. ਰਾਜਨ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਅਧਿਆਪਕਾ ਰਮਨਦੀਪ ਕੌਰ, ਨਵਦੀਪ ਜੋਸ਼ੀ, ਬਲਤੇਜ ਸਿੰਘ, ਰਾਕੇਸ਼ ਗੁਲਾਟੀ, ਸੀਮਾ ਸ਼ਰਮਾ, ਚੰਦਰ ਮੋਹਨ ਗੁਪਤਾ, ਹਰਜੀਤ ਕੌਰ, ਸਚਿਨ ਭੱਟੀ, ਰਾਜੀਵ ਸ਼ਰਮਾ ਹਾਜ਼ਰ ਸਨ।