ਵਿਧਾਇਕ ਵੱਲੋਂ ਸਿੰਜਾਈ ਟਿਊਬਵੈੱਲ ਦਾ ਉਦਘਾਟਨ
ਨਿੱਜੀ ਪੱਤਰ ਪ੍ਰੇਰਕ
ਹੁਸ਼ਿਆਰਪੁਰ, 23 ਮਾਰਚ
ਵਿਧਾਇਕ (ਟਾਂਡਾ ਉੜਮੁੜ) ਜਸਵੀਰ ਸਿੰਘ ਰਾਜਾ ਨੇ ਕਿਹਾ ਕਿ ਸੂਬਾ ਸਰਕਾਰ ਕੰਢੀ ਖੇਤਰ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਹ ਕੰਢੀ ਦੇ ਪਿੰਡ ਮਿਰਜਾਪੁਰ ਵਿੱਚ ਕਰੀਬ 60 ਲੱਖ ਦੀ ਲਾਗਤ ਨਾਲ ਲਗਾਏ ਸਿੰਜਾਈ ਟਿਊਬਵੈੱਲ ਦਾ ਉਦਘਾਟਨ ਕਰਨ ਮੌਕੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਵਿਧਾਇਕ ਰਾਜਾ ਨੇ ਕਿਹਾ ਕਿ ਕੰਢੀ ਖੇਤਰ ਦੇ ਟਿਊਬਵੈੱਲ ਲੱਗਣ ਕਾਰਨ ਕਿਸਾਨਾਂ ਨੂੰ ਫਸਲਾਂ ਦੀ ਸਿੰਜਾਈ ਲਈ ਦਰਪੇਸ਼ ਮੁਸ਼ਕਲਾਂ ਹੱਲ ਹੋ ਜਾਣਗੀਆਂ। ਸੂਬੇ ਦੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਵੱਡੇ ਪੱਧਰ ’ਤੇ ਵਿਕਾਸ ਕਰਾਏ ਜਾਣਗੇ ਅਤੇ ਮਿਰਜਾਪੁਰ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣਗੀਆਂ।
ਇਸ ਮੌਕੇ ਟਿਊਬਵੈੱਲ ਕਾਰਪੋਰੇਸ਼ਨ ਦੇ ਐਕਸੀਅਨ ਤੇਜਿੰਦਰ ਸਿੰਘ ਸਿੰਘ, ਐੱਸਡੀਓ ਹਰਿੰਦਰ ਸਿੰਘ, ਹਰਪ੍ਰੀਤ ਸਿੰਘ, ਬਲਾਕ ਇੰਚਾਰਜ ਤੇ ਬਲਾਕ ਸੰਮਤੀ ਮੈਂਬਰ ਅੰਕੁਸ਼ ਪੰਡਿਤ, ਜੇਈ ਅਵਤਾਰ ਸਿੰਘ, ਦੁਸ਼ਾਂਤ ਬਹਿਲ, ਸਰਪੰਚ ਨੀਤਿਕਾ, ਸਾਬਕਾ ਸਰਪੰਚ ਨੀਰਜ ਕੁਮਾਰ, ਬਲਾਕ ਪ੍ਰਧਾਨ ਮਾਸਟਰ ਪਰਮਾਨੰਦ, ਸੰਦੀਪ ਸੈਣੀ, ਬਲਾਕ ਪ੍ਰਧਾਨ ਕੈਪਟਨ ਤਰਸੇਮ ਸਿੰਘ, ਕੁਲਦੀਪ ਸਿੰਘ, ਜਸਵਿੰਦਰ ਸਿੰਘ, ਹਰਪਿੰਦਰ ਸਿੰਘ ਪੰਚ, ਨੀਰਜ ਕੁਮਾਰ ਪੰਚ, ਪਰਮਜੀਤ ਕੌਰ ਪੰਚ, ਸੋਹਣ ਸਿੰਘ ਸੋਨੀ ਪੰਚ, ਪ੍ਰੀਤਮ ਸਿੰਘ, ਅਮਰਜੀਤ ਸਿੰਘ ਤੇ ਮੁਖਤਿਆਰ ਸਿੰਘ ਆਦਿ ਵੀ ਹਾਜ਼ਰ ਸਨ।