ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਧਾਨ ਸਭਾ ਦੀ ਸਥਾਨਕ ਸੰਸਥਾਵਾਂ ਕਮੇਟੀ ਦੀ ਮੀਟਿੰਗ

10:36 AM Sep 14, 2024 IST
ਨਗਰ ਕੌਂਸਲ ਵਿੱਚ ਹੋਈ ਮੀਟਿੰਗ ਦੌਰਾਨ ਹਾਜ਼ਰ ਵਿਧਾਇਕ ਤੇ ਅਧਿਕਾਰੀ। -ਫੋਟੋ: ਰੂਬਲ

ਹਰਜੀਤ ਸਿੰਘ
ਜ਼ੀਰਕਪੁਰ, 13 ਸਤੰਬਰ
ਇੱਥੇ ਨਗਰ ਕੌਂਸਲ ਵਿੱਚ ਪੰਜਾਬ ਵਿਧਾਨ ਸਭਾ ਦੀ ਸਥਾਨਕ ਸੰਸਥਾਵਾਂ ਕਮੇਟੀ ਦੀ ਸ਼ੁੱਕਰਵਾਰ ਨੂੰ ਮੀਟਿੰਗ ਹੋਈ। ਇਸ ਦੀ ਪ੍ਰਧਾਨਗੀ ਗੁਰਪ੍ਰੀਤ ਬੱਸੀ ਗੋਗੀ ਨੇ ਕੀਤੀ। ਇਸ ਦੌਰਾਨ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਤੇ ਹੋਰ ਕਮੇਟੀ ਮੈਂਬਰ ਵੀ ਹਾਜ਼ਰ ਸਨ। ਉਨ੍ਹਾਂ ਜ਼ੀਰਕਪੁਰ ਨਗਰ ਕੌਂਸਲ ਦੀਆਂ ਵੱਖ-ਵੱਖ ਸਕੀਮਾਂ ਅਤੇ ਸਮੱਸਿਆਵਾਂ ਬਾਰੇ ਵਿਚਾਰ ਕੀਤੇ। ਇਸ ਦੌਰਾਨ ਕਮੇਟੀ ਮੈਂਬਰਾਂ ਨੇ ਅਧਿਕਾਰੀਆਂ ਤੋਂ ਤਿੰਨ ਸਾਲਾਂ ਇਕੱਠੇ ਹੋਏ ਪੈਸੇ ਤੇ ਖ਼ਰਚੇ ਬਾਰੇ ਪੁੱਛਿਆ। ਇਸ ਸਮੇਂ ਸ਼ਹਿਰ ਵਿੱਚ ਕੰਮ ਚੱਲ ਰਹੇ ਕੰਮਾਂ ਤੇ ਖ਼ਰਚੇ ਬਾਰੇ ਜਾਣਕਾਰੀ ਲਈ। ਪਿਛਲੀ ਮੀਟਿੰਗ ਵਿੱਚ ਹੋਏ ਫ਼ੈਸਲੇ ਅਨੁਸਾਰ ਨਗਰ ਕੌਂਸਲ ਵੱਲੋਂ ਅਣ-ਅਧਿਕਾਰਤ ਕਲੋਨੀਆਂ ਸਬੰਧੀ ਕੀ ਕਾਰਵਾਈ ਕੀਤੀ ਗਈ ਹੈ, ਸ਼ਹਿਰ ਵਿੱਚ ਜਲ ਸਪਲਾਈ ਦਾ ਠੇਕਾ ਕਈ ਸਾਲਾਂ ਤੋਂ ਇੱਕੋ ਠੇਕੇਦਾਰ ਨੂੰ ਦੇਣ ਬਾਰੇ ਸਵਾਲ ਕੀਤੇ ਗਏ। ਕਮੇਟੀ ਨੇ ਇਸ ਠੇਕੇਦਾਰ ਤੋਂ ਕੰਮ ਲੈ ਕੇ ਕਿਸੇ ਹੋਰ ਠੇਕੇਦਾਰ ਨੂੰ ਦੇਣ ਲਈ ਹਦਾਇਤ ਕੀਤੀ। ਮੈਂਬਰਾਂ ਨੇ ਕਿਹਾ ਕਿ ਸਾਹਮਣੇ ਆਇਆ ਕਿ ਪਿਛਲੇ ਸਮੇਂ ਵਿੱਚ ਨਗਰ ਕੌਂਸਲ ਦੇ ਸਾਰੇ ਕੰਮਾਂ ’ਤੇ ਕੁੱਝ ਗਿਣਤੀ ਦੇ ਠੇਕੇਦਾਰਾਂ ਨੇ ਕਬਜ਼ਾ ਕੀਤਾ ਹੋਇਆ ਹੈ। ਉਨ੍ਹਾਂ ਵਿਜੀਲੈਂਸ ਤੋਂ ਠੇਕੇਦਾਰ ਦੀ ਜਾਂਚ ਕਰਵਾਉਣ ਦੀ ਮੰਗ ਕਰਦਿਆਂ ਰਿਪੋਰਟ ਇੱਕ ਮਹੀਨੇ ਦੇ ਅੰਦਰ ਭੇਜਣ ਦੀ ਹਦਾਇਤ ਕੀਤੀ ਗਈ।

Advertisement

Advertisement