ਵਿਧਾਨ ਸਭਾ ਦੇ ਬਜਟ ਇਜਲਾਸ ਦਾ ਦੂਜਾ ਪੜਾਅ ਮੁਲਤਵੀ
04:46 AM May 13, 2025 IST
ਪੱਤਰ ਪ੍ਰੇਰਕ
ਨਵੀਂ ਦਿੱਲੀ, 12 ਮਈ
ਦਿੱਲੀ ਵਿਧਾਨ ਸਭਾ ਦਾ ਭਲਕੇ ਮੰਗਲਵਾਰ ਨੂੰ ਸ਼ੁਰੂ ਹੋਣ ਵਾਲੇ ਬਜਟ ਇਜਲਾਸ ਦਾ ਦੂਜਾ ਪੜਾਅ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਇੱਕ ਅਧਿਕਾਰੀ ਨੇ ਕਿਹਾ ਕਿ ਸਰਕਾਰ ਨੇ ਬਜਟ ਇਜਲਾਸ ਨੂੰ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ ਹੈ। ਨਵੀਆਂ ਤਰੀਕਾਂ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ। ਬਜਟ ਸੈਸ਼ਨ ਦਾ ਪਹਿਲਾ ਪੜਾਅ 24 ਮਾਰਚ ਨੂੰ ਸ਼ੁਰੂ ਹੋਇਆ ਸੀ, ਜਿਸ ਦੌਰਾਨ ਮੁੱਖ ਮੰਤਰੀ ਰੇਖਾ ਗੁਪਤਾ ਨੇ ਵਿੱਤ ਮੰਤਰੀ ਵਜੋਂ ਆਪਣਾ 2025-26 ਲਈ 1 ਲੱਖ ਕਰੋੜ ਰੁਪਏ ਦੇ ਖਰਚੇ ਨਾਲ ਪਹਿਲਾ ਬਜਟ ਪੇਸ਼ ਕੀਤਾ ਸੀ ਜੋ ਕਿ ਪਿਛਲੇ ਸਾਲ ਨਾਲੋਂ 31.5 ਪ੍ਰਤੀਸ਼ਤ ਵੱਧ ਹੈ। ਸਰਕਾਰ ਵੱਲੋਂ ਸੈਸ਼ਨ ਦੌਰਾਨ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਨਿਯਮਤ ਕਰਨ ਲਈ ਦਿੱਲੀ ਸਕੂਲ ਸਿੱਖਿਆ ਪਾਰਦਰਸ਼ਤਾ ਇਨ ਫਿਕਸੇਸ਼ਨ ਐਂਡ ਰੈਗੂਲੇਸ਼ਨ ਆਫ ਫੀਸ ਬਿੱਲ, 2025 ਪੇਸ਼ ਕਰਨ ਅਤੇ ਪਾਸ ਕਰਨ ਦੀ ਸੰਭਾਵਨਾ ਸੀ।
Advertisement
Advertisement