ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਰਲੇ ਹੀ ਪੈਦਾ ਹੁੰਦੇ ਹਨ ਮਨਮੋਹਨ ਸਿੰਘ ਵਰਗੇ ਆਗੂ: ਧਾਲੀਵਾਲ

06:43 AM Dec 31, 2024 IST
ਮਨਮੋਹਨ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਮੌਕੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਮੁਨੀਸ਼ ਪ੍ਰਭਾਕਰ ਤੇ ਹੋਰ।

ਜਸਬੀਰ ਸਿੰਘ ਚਾਨਾ
ਫਗਵਾੜਾ, 30 ਦਸੰਬਰ
ਬਲਾਕ ਕਾਂਗਰਸ ਫਗਵਾੜਾ ਸ਼ਹਿਰੀ ਤੇ ਦਿਹਾਤੀ ਵਲੋਂ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਯਾਦ ’ਚ ਇਕ ਸ਼ਰਧਾਂਜਲੀ ਸਮਾਗਮ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੇ ਗ੍ਰਹਿ ਵਿੱਚ ਕਰਵਾਇਆ ਗਿਆ। ਇਸ ਦੌਰਾਨ ਵਿਧਾਇਕ ਧਾਲੀਵਾਲ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਸਰਪੰਚ, ਸਾਬਕਾ ਸਰਪੰਚ, ਚੇਅਰਮੈਨ, ਸਾਬਕਾ ਚੇਅਰਮੈਨ, ਨਗਰ ਕੌਂਸਲਰ, ਸਾਬਕਾ ਕੌਂਸਲਰ, ਮਹਿਲਾ ਸੈੱਲ, ਐੱਸ.ਸੀ. ਸੈੱਲ, ਬੀ.ਸੀ. ਸੈੱਲ, ਯੂਥ ਕਾਂਗਰਸ ਆਦਿ ਦੇ ਵਰਕਰ ਵੱਡੀ ਗਿਣਤੀ ’ਚ ਹਾਜ਼ਰ ਹੋਏ। ਡਾ. ਮਨਮੋਹਨ ਸਿੰਘ ਦੀ ਆਤਮਿਕ ਸ਼ਾਂਤੀ ਲਈ ਦੋ ਮਿੰਟ ਦਾ ਮੌਨ ਰੱਖਿਆ ਗਿਆ ਤੇ ਉਨ੍ਹਾਂ ਦੀ ਤਸਵੀਰ ’ਤੇ ਫੁੱਲ ਭੇਂਟ ਕਰਕੇ ਸ਼ਰਧਾਂਜਲੀ ਦਿੱਤੀ ਗਈ। ਡਾ. ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਵਿਧਾਇਕ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਵਰਗਾ ਸੂਝਵਾਨ, ਇਮਾਨਦਾਰ ਤੇ ਸਮਰਪਿਤ ਸਿਆਸਤਦਾਨ ਸਦੀਆਂ ’ਚ ਘੱਟ ਹੀ ਪੈਦਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਦੇ ਸੁਨਹਿਰੀ ਇਤਿਹਾਸ ’ਚ ਵਿੱਤ ਮੰਤਰੀ ਤੇ ਪ੍ਰਧਾਨ ਮੰਤਰੀ ਵਜੋਂ ਡਾ. ਮਨਮੋਹਨ ਸਿੰਘ ਦਾ ਨਾਮ ਹਮੇਸ਼ਾ ਸੁਨਹਿਰੀ ਅੱਖਰਾਂ ’ਚ ਦਰਜ ਰਹੇਗਾ ਤੇ ਜਦੋਂ ਵੀ ਭਾਰਤ ਦੇ ਵਿਕਾਸ ਦੀ ਗੱਲ ਹੋਵੇਗੀ ਤਾਂ ਡਾ. ਮਨਮੋਹਨ ਸਿੰਘ ਦਾ ਨਾਂ ਬੜੇ ਸਤਿਕਾਰ ਤੇ ਮਾਣ ਨਾਲ ਲਿਆ ਜਾਵੇਗਾ। ਸਮੂਹ ਕਾਂਗਰਸ ਵਰਕਰਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਆਪਣੇ ਪਿਆਰੇ ਨੇਤਾ ’ਤੇ ਹਮੇਸ਼ਾ ਮਾਣ ਸੀ ਤੇ ਰਹੇਗਾ।

Advertisement

Advertisement