ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਖ਼ੂਨਦਾਨ ਕੈਂਪ
ਅੰਮ੍ਰਿਤਸਰ: ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਰੈਡ ਕਰਾਸ ਭਵਨ ਅੰਮ੍ਰਿਤਸਰ ਵਿੱਚ ਖ਼ੂਨਦਾਨ ਕੈਂਪ ਲਾਇਆ ਗਿਆ। ਇਸ ਵਿੱਚ 15 ਦਾਨੀਆਂ ਨੇ ਖ਼ੂਨ ਦਾਨ ਕੀਤਾ। ਇਸ ਮੌਕੇ ਇੰਡੀਅਨ ਰੈੱਡ ਕਰਾਸ ਸੁਸਾਇਟੀ ਅੰਮ੍ਰਿਤਸਰ ਦੀ ਪ੍ਰਧਾਨ ਗੁਰਪ੍ਰੀਤ ਕੌਰ ਜੌਹਲ ਸੂਦਨ ਨੇ ਖ਼ੂਨਦਾਨੀਆਂ ਨੂੰ ਸਰਟੀਫਿਕੇਟ ਵੰਡੇ। ਉਨ੍ਹਾਂ ਨੇ ਕਿਹਾ ਕਿ ਖੂਨਦਾਨ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ ਅਤੇ ਇਹ ਇਕ ਮਹਾਨ ਦਾਨ ਹੈ। ਖੂਨਦਾਨ ਲਈ ਜਨ ਜਾਗਰੂਕਤਾ ਮੁਹਿੰਮ ਚਲਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਵਰਗੇ ਨੇਕ ਕਾਰਜ ਨੂੰ ਸਫ਼ਲ ਬਣਾਉਣ ਲਈ ਜ਼ਰੂਰੀ ਹੈ ਕਿ ਖ਼ੁਦ ਅੱਗੇ ਆ ਕੇ ਹੋਰਨਾਂ ਨੂੰ ਵੀ ਪ੍ਰੇਰਿਆ ਜਾਵੇ। ਇਸ ਮੌਕੇ ਰੈਡ ਕਰਾਸ ਅੰਦੋਲਨ ਦੇ ਸੰਸਥਾਪਕ ਸਰ ਜੀਨ ਹੈਨਰੀ ਡੁਨਟ ਅਤੇ ਭਾਈ ਘਨ੍ਹੱਈਆ ਦੀਆਂ ਤਸਵੀਰਾਂ ਤੇ ਫੁੱਲ ਭੇਟ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਗੁਰਦਰਸ਼ਨ ਕੌਰ ਬਾਵਾ, ਦਲਬੀਰ ਕੌਰ ਨਾਗਪਾਲ, ਜਸਬੀਰ ਕੌਰ, ਐਡਵੋਕੇਟ ਮਨਿੰਦਰ ਕੌਰ ਟਾਂਡੀ, ਵਿਜੈ ਮਹੇਸ਼ਵਰੀ, ਡਾ. ਹਰਜੀਤ ਸਿੰਘ ਗਰੋਵਰ ਹਾਜ਼ਰ ਸਨ। -ਟ੍ਰਿਬਿਉੂਨ ਨਿਉੂਜ਼ ਸਰਵਿਸ