ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ
05:50 AM Jun 03, 2025 IST
ਕੋਟਕਪੂਰਾ (ਬਲਵਿੰਦਰ ਸਿੰਘ ਹਾਲੀ): ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ। ਇਸ ਸਬੰਧੀ ਕੀਤੇ ਗਏ ਸਮਾਗਮ ਵਿੱਚ ਤੰਬਾਕੂ ਦੀ ਵਰਤੋਂ ਅਤੇ ਇਸਦੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਸਮਾਗਮ ਮੌਜੂਦ ਵਿਦਿਆਰਥੀਆਂ ਅਤੇ ਹੋਰਾਂ ਨੂੰ ਤੰਬਾਕੂ ਦੀ ਵਰਤੋਂ ਨਾ ਕਰਨ ਲਈ ਸਹੁੰ ਚੁਕਾਈ ਗਈ। ਸਕੂਲੀ ਵਿਦਿਆਰਥੀਆਂ ਦੇ ਤੰਬਾਕੂ ਵਿਰੁੱਧ ਪੇਂਟਿੰਗ ਬਣਾਉਣ ਦੇ ਮੁਕਾਬਲੇ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਸਕੂਲ ਦੇ ਮੈਨੇਜਿੰਗ ਡਾਿਿੲਰੈਕਟਰ ਬਲਜੀਤ ਸਿੰਘ ਅਤੇ ਐਨਐਸਐਸ ਦੇ ਪ੍ਰੋਗਰਾਮ ਅਫਸਰ ਸ਼ਮਿੰਦਰ ਕੌਰ ਨੇ ਕਿਹਾ ਕਿ ਇਸ ਸਮਾਗਮ ਨਾਲ ਵਿਦਿਆਰਥੀਆਂ ਦੇ ਗਿਆਨ ਅਤੇ ਉਦੇਸ਼ ਪ੍ਰਤੀ ਵਚਨਬੱਧਤਾ ਨੂੰ ਹੋਰ ਮਜ਼ਬੂਤੀ ਮਿਲੀ। ਸਕੂਲ ਦੇ ਡਾਇਰੈਕਟਰ ਪ੍ਰਿੰਸੀਪਲ ਸੁਰਿੰਦਰ ਕੌਰ ਅਤੇ ਪ੍ਰਿੰਸੀਪਲ ਸੋਮਾ ਦੇਵੀ ਨੇ ਵਿਦਿਆਰਥੀਆਂ ਦਾ ਸਨਮਾਨ ਕੀਤਾ।
Advertisement
Advertisement
Advertisement