ਵਿਸ਼ਵ ਨਰਸਿੰਗ ਦਿਵਸ: ਫਲੋਰੈਂਸ ਨਾਈਟਿੰਗੇਲ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਸੱਦਾ
ਲਾਈਫ ਗਾਰਡ ਨਰਸਿੰਗ ਇੰਸਟੀਚਿਊਟ ਵਿੱਚ ਵਿਸ਼ਵ ਨਰਸਿੰਗ ਦਿਵਸ ਮਨਾਇਆ ਗਿਆ। ਇਸ ਮੌਕੇ ਸੰਸਥਾ ਦੇ ਕਾਨੂੰਨੀ ਸਲਾਹਕਾਰ ਡਾ. ਸੁਖਵਿੰਦਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸ਼ਮ੍ਹਾ ਰੋਸ਼ਨ ਕੀਤੀ। ਉਨ੍ਹਾਂ ਕਿਹਾ ਕਿ ਨਰਸਿੰਗ ਦਾ ਕਿੱਤਾ ਇੱਕ ਮਾਣ ਭਰੀ ਉਪ ਜੀਵਕਾ ਵਾਲਾ ਅਤੇ ਗੌਰਵਮਈ ਕਿੱਤਾ ਹੈ । ਸਾਨੂੰ ਸੱਚੀ ਸੁੱਚੀ ਅਤੇ ਸੁਹਿਦਰ ਭਾਵਨਾਂ ਨਾਲ ਮਰੀਜਾਂ ਦੀ ਸੇਵਾ ਕਰਨੀ ਚਾਹੀਦੀ ਹੈ।
ਸੰਸਥਾ ਦੇ ਡਾਇਰੈਕਟਰ ਡਾ. ਪਰਵਿੰਦਰ ਕੌਰ ਨੇ ਨਰਸਿੰਗ ਦਿਵਸ ਦੀ ਵਧਾਈ ਦਿੰਦਿਆ ਕਿਹਾ ਕਿ ਪੰਜਾਬ ਵਿੱਚ ਭਾਈ ਘਨੱਈਆ ਨੇ ਆਪਣੀ ਸੇਵਾ ਭਾਵਨਾਂ ਨਾਲ ਅਜਿਹੇ ਕਾਰਜਾਂ ਦੀ ਨੀਂਹ ਰੱਖੀ ਸੀ। ਉਨ੍ਹਾਂ ਵਿਦਿਆਰਥੀਆਂ ਨੂੰ ਫਲੋਰੈਂਸ ਨਾਈਟਿੰਗੇਲ ਦੇ ਸੰਘਰਸ਼ਮਈ ਜੀਵਨ ਤੋਂ ਪ੍ਰੇਰਨਾ ਲੈਣ ਲਈ ਕਿਹਾ। ਸੰਸਥਾ ਦੇ ਪ੍ਰਿੰਸੀਪਲ ਰਿੰਟੂ ਚਾਤੁਰਵੇਦੀ ਨੇ ਫ਼ਲੋਰੈਂਸ ਨਾਈਟਿੰਗੇਲ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ। ਮੰਚ ਸੰਚਾਲਨ ਸੰਸਥਾ ਦੀਆਂ ਵਿਦਿਆਰਥਣਾਂ ਸ਼ੀਨਪ੍ਰੀਤ ਕੌਰ ਅਤੇ ਪਰਨੀਤ ਕੌਰ ਨੇ ਬੜੇ ਖੂਬਸੂਰਤ ਢੰਗ ਨਾਲ ਕੀਤਾ। ਇਸ ਮੌਕੇ ਕੇਕ ਕੱਟਿਆ ਗਿਆ ਅਤੇ ਵਿਦਿਆਰਥੀਆਂ ਨੂੰ ਲੱਡੂ ਵੰਡੇ ਗਏ। ਪ੍ਰੀਖਿਆ ਵਿੱਚ ਮੋਹਰੀ ਵਿਦਿਆਰਥੀ ਅਤੇ ਹੋਰ ਗਤੀਵਿਧੀਆਂ ’ਚ ਅੱਵਲ ਆਉਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਵਿਦਿਆਰਥੀਆਂ ਵੱਲੋਂ ਫਲੋਰੈਂਸ ਨਾਈਟਿੰਗੇਲ ਦੇ ਜੀਵਨ ’ਤੇ ਅਧਾਰਤ ਇੱਕ ਨਾਟਕ ਵੀ ਖੇਡਿਆ ਗਿਆ। ਇਸ ਮੌਕੇ ਪ੍ਰਿੰਸੀਪਲ ਸਤਿੰਦਰ ਕੌਰ, ਮਨਿੰਦਰਪਾਲ ਸਿੰਘ, ਗਰੁੱਪ ਕੋਆਰਡੀਨੇਟਰ ਹਰਿੰਦਰ ਸਿੰਘ , ਗਰੁੱਪ ਸੁਪਰਡੈਂਟ ਸਤਨਾਮ ਸਿੰਘ, ਰਮਨਪ੍ਰੀਤ ਕੌਰ, ਜਸਵੀਰ ਕੌਰ, ਕਿਰਨਦੀਪ ਕੌਰ, ਸ਼ਜਵਿੰਦਰ ਕੌਰ, ਹਰਮੀਤ ਕੌਰ, ਕਿਰਨਦੀਪ ਕੌਰ, ਇੰਦਰਜੀਤ ਕੌਰ, ਸੁਖਦੀਪ ਕੌਰ, ਅਮਰਜੀਤ ਕੌਰ, ਮਨਦੀਪ ਕੌਰ, ਜਸਪ੍ਰੀਤ ਕੌਰ, ਗੁਰਪ੍ਰੀਤ ਕੌਰ, ਅਮਨਦੀਪ ਕੌਰ, ਹਰਪ੍ਰੀਤ ਕੌਰ, ਹਰਵਿੰਦਰ ਕੌਰ, ਅਮਨਦੀਪ ਕੌਰ, ਜਤਿੰਦਰ ਸਿੰਘ, ਜਸਵਿੰਦਰ ਸਿੰਘ, ਰਵਿੰਦਰ ਸਿੰਘ, ਸੁਖਦੇਵ ਸਿੰਘ, ਮਲਕੀਤ ਸਿੰਘ, ਮਨਜੀਤ ਕੌਰ ਅਤੇ ਜਸਵੀਰ ਸਿੰਘ ਮੌਜੂਦ ਸਨ।