ਵਿਸ਼ਵ ਸਿਹਤ ਦਿਵਸ ਮਨਾਇਆ
05:48 AM Apr 08, 2025 IST
ਧੂਰੀ: ਯੂਨੀਵਰਸਿਟੀ ਕਾਲਜ ਬੇਨੜਾ ਵਿੱਚ ਐੱਨਐੱਸਐੱਸ ਅਤੇ ਰੈੱਡ ਰਿਬਨ ਕਲੱਬ ਨੇ ਸਾਂਝੇ ਤੌਰ ’ਤੇ ਵਿਸ਼ਵ ਸਿਹਤ ਦਿਵਸ ਮਨਾਇਆ। ਇਸ ਮੌਕੇ ਮੁੱਖ ਬੁਲਾਰੇ ਵਜੋਂ ਕੈਮਿਸਟਰੀ ਵਿਭਾਗ ਦੇ ਡਾ. ਰਾਕੇਸ਼ ਕੁਮਾਰ ਸ਼ਾਮਲ ਹੋਏ। ਉਨ੍ਹਾਂ ਇਸ ਦਿਨ ਨੂੰ ਮਨਾਉਣ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਸਿਹਤ ਨੂੰ ਅਨਮੋਲ ਖ਼ਜ਼ਾਨਾ ਦੱਸਦਿਆਂ ਮਾਨਸਿਕ ਤੇ ਸਰੀਰਿਕ ਸਿਹਤ ਬਾਰੇ ਵਿਦਿਆਰਥੀਆਂ ਨੂੰ ਹਮੇਸ਼ਾ ਜਾਗਰੂਕ ਰਹਿਣ ਲਈ ਪ੍ਰੇਰਿਤ ਕੀਤਾ। ਐੱਨਐੱਸਐੱਸ ਦੇ ਪ੍ਰੋਗਰਾਮ ਅਫ਼ਸਰ ਡਾ. ਊਸ਼ਾ ਜੈਨ ਨੇ ਵਿਦਿਆਰਥੀਆਂ ਨੂੰ ਵਿਸ਼ਵ ਸਿਹਤ ਸੰਗਠਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਮਾਜ ਵਿੱਚ ਜੱਚਾ ਅਤੇ ਬੱਚਾ ਦੇ ਸਿਹਤਮੰਦ ਹੋਣ ਨਾਲ ਸਮਾਜ ਤੰਦਰੁਸਤੀ ਦੇ ਮਾਰਗ ’ਤੇ ਚੱਲ ਸਕਦਾ ਹੈ। ਕਾਲਜ ਪ੍ਰਿੰਸੀਪਲ ਡਾ. ਹਰਵਿੰਦਰ ਸਿੰਘ ਮੰਡ ਨੇ ਤੰਦਰੁਸਤ ਰਹਿਣ ਲਈ ਕਸਰਤ ਕਰਨ ਦੇ ਨਾਲ-ਨਾਲ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਮੂਹ ਵਾਲੰਟੀਅਰਾਂ ਸਣੇ ਕਾਲਜ ਸਟਾਫ਼ ਹਾਜ਼ਰ ਸੀ। -ਨਿੱਜੀ ਪੱਤਰ ਪ੍ਰੇਰਕ
Advertisement
Advertisement
Advertisement