ਵਿਸ਼ਾਲ ਮੈਗਾ ਮੈਡੀਕਲ ਚੈੱਕਅਪ ਕੈਂਪ
03:13 AM Jun 09, 2025 IST
ਧੂਰੀ (ਨਿੱਜੀ ਪੱਤਰ ਪ੍ਰੇਰਕ/ਖੇਤਰੀ ਪ੍ਰਤੀਨਿਧ): ਦਿੱਲੀ ਮਲਟੀ ਸਪੈਸ਼ਲਿਟੀ ਹਸਪਤਾਲ ਸੰਗਰੂਰ ਦੇ ਵੱਲੋਂ ਸੰਤ ਨਿਰੰਕਾਰੀ ਮੰਡਲ ਬ੍ਰਾਂਚ ਧੂਰੀ ਦੇ ਸਹਿਯੋਗ ਨਾਲ ਵਿਸ਼ਾਲ ਮੈਗਾ ਫਰੀ ਮੈਡੀਕਲ ਚੈੱਕਅਪ ਕੈਂਪ ਨਿਰੰਕਾਰੀ ਭਵਨ ਧੂਰੀ ਵਿਖੇ ਲਗਾਇਆ ਗਿਆ। ਡਾ. ਯਸ਼ਪਾਲ ਗੋਇਲ, ਡਾ. ਆਸਥਾ ਗਰਗ ਅਤੇ ਡਾ. ਦੀਕਸ਼ਾ ਨੇ ਮਰੀਜ਼ਾਂ ਦੀ ਜਾਂਚ ਕੀਤੀ। ਮਰੀਜ਼ਾਂ ਦੇ ਮੁਫ਼ਤ ਟੈਸਟ ਤੇ ਈਸੀਜੀ ਚੈੱਕ ਕੀਤੀ ਗਈ ਅਤੇ ਦਵਾਈਆਂ ਦਿੱਤੀਆਂ ਗਈਆਂ। ਇਸ ਮੌਕੇ ਤੇ ਸੰਤ ਨਿਰੰਕਾਰੀ ਮੰਡਲ ਬ੍ਰਾਂਚ ਧੂਰੀ ਦੇ ਪ੍ਰਧਾਨ ਵਿਨੋਦ ਕੁਮਾਰ, ਗੁਰਮੀਤ ਸਿੰਘ ਸੰਚਾਲਕ ਗਗਨ ਦੀਪ ਸਿੰਘ ਅਤੇ ਨਿਰੰਕਾਰੀ ਭਵਨ ਦੇ ਅਹੁਦੇਦਾਰ ਅਤੇ ਸੇਵਾਦਾਰ ਹਾਜ਼ਰ ਰਹੇ। ਇਸ ਮੌਕੇ ਠੰਢੇ-ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ।
Advertisement
Advertisement