ਵਿਸਾਖੀ ਨੂੰ ਸਮਰਪਿਤ ਸਮਾਗਮ ਕਰਵਾਇਆ
05:55 AM Apr 15, 2025 IST
ਫ਼ਤਹਿਗੜ੍ਹ ਸਾਹਿਬ: ਫਾਟਕ ਮਾਜਰੀ ਵਿੱਚ ਵਿਸਾਖੀ ਦੇ ਦਿਹਾੜੇ ਨੂੰ ਮੁੱਖ ਰੱਖ ਕੇ ਪਿੰਡ ਦੇ ਗੁਰਦੁਆਰੇ ਵਿੱਚ ਧਾਰਮਿਕ ਸਮਾਗਮ ਕੀਤਾ ਗਿਆ। ਇਸ ਮੌਕੇ ਮਾਰਕੀਟ ਕਮੇਟੀ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ। ਇਸ ਮੌਕੇ ਬਲਾਕ ਪ੍ਰਧਾਨ ਬਲਬੀਰ ਸਿੰਘ ਸੋਢੀ, ਨਿਰਮਲ ਸਿੰਘ ਸੀੜਾ, ਹਰਿੰਦਰ ਸਿੰਘ ਬੈਂਸ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਵਰਨ ਸਿੰਘ ਬਾਜਵਾ, ਹਰਭਜਨ ਸਿੰਘ ਚੀਮਾ, ਸਤਨਾਮ ਸਿੰਘ ਬਾਜਵਾ, ਦੇਵ ਰਾਜ, ਰਾਮ ਜੀ, ਸਕੱਤਰ ਕੁਲਦੀਪ ਸਿੰਘ ਬਾਜਵਾ, ਮਾਸਟਰ ਸਤਨਾਮ ਸਿੰਘ ਕਾਹਲੋਂ, ਗੁਰਮੀਤ ਸਿੰਘ ਭਿੰਡਰ, ਬਲਵਿੰਦਰ ਸਿੰਘ ਸ਼ਾਹੀ, ਚਰਨਜੀਤ ਸਿੰਘ ਚੀਮਾ ਆਦਿ ਨੇ ਵਿਚਾਰ ਪੇਸ਼ ਕੀਤੇ ਜਦੋਂਕਿ ਮਨਜੀਤ ਸਿੰਘ ਬਾਜਵਾ ਅਤੇ ਸਰਪੰਚ ਬਲਜੀਤ ਕੌਰ ਨੇ ਧੰਨਵਾਦ ਕੀਤਾ। -ਨਿੱਜੀ ਪੱਤਰ ਪ੍ਰੇਰਕ
Advertisement
Advertisement