ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਮੌਕੇ ਧਾਰਮਿਕ ਸਮਾਗਮ
06:22 AM Apr 08, 2025 IST
ਬਨੂੜ: ਨਜ਼ਦੀਕੀ ਪਿੰਡ ਜਲਾਲਪੁਰ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਨਵੇਂ ਵਿੱਦਿਅਕ ਵਰ੍ਹੇ ਦੀ ਆਰੰਭਤਾ ਮੌਕੇ ਤੀਜਾ ਸਾਲਾਨਾ ਧਾਰਮਿਕ ਸਮਾਗਮ ਕਰਾਇਆ ਗਿਆ। ਇਸ ਮੌਕੇ ਸਕੂਲ ਸਟਾਫ਼, ਸਕੂਲ ਮੈਨੇਜਮੈਂਟ ਕਮੇਟੀ, ਪੰਚਾਇਤ ਅਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਸਕੂਲ ਇੰਚਾਰਜ ਕੁਲਵੰਤ ਕੌਰ, ਅਧਿਆਪਕ ਬਲਵਿੰਦਰ ਕੌਰ ਵੱਲੋਂ ਪਿੰਡ ਵਾਸੀਆਂ ਨੂੰ ਸਕੂਲ ਦੀ ਸਾਲਾਨਾ ਵਿੱਦਿਅਕ ਰਿਪੋਰਟ ਅਤੇ ਹੋਰ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ ਗਈ। -ਪੱਤਰ ਪ੍ਰੇਰਕ
Advertisement
Advertisement
Advertisement