ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵੀਨਾ ਰਾਣੀ ਬਣੀ ਨਗਰ ਪੰਚਾਇਤ ਸਰਦੂਲਗੜ੍ਹ ਦੀ ਪ੍ਰਧਾਨ

05:01 AM Jan 11, 2025 IST
ਨਗਰ ਪੰਚਾਇਤ ਸਰਦੂਲਗੜ੍ਹ ਦੇ ਅਹੁਦੇਦਾਰਾਂ ਨਾਲ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ।

ਬਲਜੀਤ ਸਿੰਘ
ਸਰਦੂਲਗੜ੍ਹ, 10 ਜਨਵਰੀ
ਨਗਰ ਪੰਚਾਇਤ ਸਰਦੂਲਗੜ੍ਹ ਦੀ ਪ੍ਰਧਾਨਗੀ ਦੀ ਚੋਣ ਸਰਬਸੰਮਤੀ ਕੀਤੀ ਗਈ। ਸਰਦੂਲਗੜ੍ਹ ਦੇ ਐੱਸਡੀਐੱਮ (ਕਨਵੀਨਰ) ਨਿਤੇਸ਼ ਕੁਮਾਰ ਜੈਨ ਦੀ ਪ੍ਰਧਾਨਗੀ ਹੇਠ ਨਗਰ ਪੰਚਾਇਤ ਸਰਦੂਲਗੜ੍ਹ ਦੇ ਸਾਰੇ ਚੁਣੇ ਗਏ 15 ਕੌਂਸਲਰਾਂ ਦੀ ਮੀਟਿੰਗ ਹੋਈ ਜਿਸ ਵਿਚ ਨਵੇਂ ਬਣੇ ਐੱਮਸੀਜ਼ ਨੇ ਸਹੁੰ ਚੁੱਕਣ ਤੋਂ ਬਾਅਦ ਸਰਬਸੰਮਤੀ ਨਾਲ ਵੀਨਾ ਰਾਣੀ ਪਤਨੀ ਪ੍ਰੇਮ ਕੁਮਾਰ ਗਰਗ ਨੂੰ ਪ੍ਰਧਾਨ, ਸੁਖਜੀਤ ਸਿੰਘ ਬੱਬਰ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਸੁਖਵਿੰਦਰ ਸਿੰਘ (ਜੈਂਕ) ਨੂੰ ਮੀਤ ਪ੍ਰਧਾਨ ਨੂੰ ਚੁਣਿਆ। ਨਵੇਂ ਚੁਣੇ ਗਏ ਅਹੁਦੇਦਾਰਾਂ ਨੇ ਸ਼ਹਿਰ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਸ਼ਹਿਰ ਵਾਸੀਆਂ ਨੇ ਉਨ੍ਹਾਂ ’ਤੇ ਭਰੋਸਾ ਜਤਾਉਦਿਆਂ ਉਨ੍ਹਾਂ ਨੂੰ ਐੱਮਸੀ ਚੁਣਿਆ ਹੈ। ਉਨ੍ਹਾਂ ਕਿਹਾ ਕਿ ਉਹ ਸਮੂਹ ਸ਼ਹਿਰ ਵਾਸੀਆਂ ਤੇ ਐੱਮਸੀਜ਼ ਦੇ ਹਮੇਸ਼ਾ ਰਿਣੀ ਰਹਿਣਗੇ ਤੇ ਉਨ੍ਹਾਂ ਦੀਆਂ ਉਮੀਦਾਂ ’ਤੇ ਖਰੇ ਉਤਰਨਗੇ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਯਤਨ ਕੀਤੇ ਜਾਣਗੇ। ਉਨ੍ਹਾਂ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਦੀ ਰਹਿਨਮਈ ਹੇਠ ਉਨ੍ਹਾਂ ਨਗਰ ਪੰਚਾਇਤ ਦੀਆਂ ਚੋਣਾਂ ਬਿਨਾਂ ਕਿਸੇ ਭੇਦਭਾਵ ਤੋਂ ਲੜੀਆਂ ਅਤੇ ਅਮਨ-ਅਮਾਨ ਨਾਲ ਨੇਪਰੇ ਚੜੀਆਂ ਤੇ ਬਿਨਾਂ ਕਿਸੇ ਪੱਖਪਾਤ ਤੋਂ ਸਰਬਸੰਮਤੀ ਨਾਲ ਨਗਰ ਪੰਚਾਇਤ ਸਰਦੂਲਗੜ੍ਹ ਦੇ ਅਹੁਦੇਦਾਰ ਚੁਣੇ ਗਏ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਸਰਦੂਲਗੜ੍ਹ ਦੇ ਸਰਬਪੱਖੀ ਵਿਕਾਸ ਲਈ ਨਗਰ ਪੰਚਾਇਤ ਸਰਦੂਲਗੜ੍ਹ ਦੇ ਚੁਣੇ ਗਏ ਐੱਮਸੀਜ਼ ਅਤੇ ਅਹੁਦੇਦਾਰਾਂ ਨਾਲ ਮਿਲਕੇ ਸਾਂਝੇ ਯਤਨ ਕਰਨਗੇ।

Advertisement

Advertisement