‘ਵੀਰ ਬਾਲ ਦਿਵਸ’ ਮਨਾਇਆ
ਮੁਕੇਰੀਆਂ: ਜਥੇਦਾਰ ਭਾਈ ਕੁਲਦੀਪ ਸਿੰਘ ਚੱਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਵੀਰ ਬਾਲ ਦਿਵਸ ਮਨਾਇਆ ਗਿਆ। ਇਸ ਸਮਾਗਮ ਦੌਰਾਨ ਭਾਈ ਯਸ਼ਪਾਲ ਸਿੰਘ (ਰਿਟਾਇਰਡ ਕੈਪਟਨ ਮਰਚੈਂਟ ਨੇਵੀ) ਵਿਸ਼ੇਸ਼ ਤੌਰ ’ਤੇ ਪੁੱਜੇ ਤੇ ਵਿਦਿਆਰਥੀਆਂ ਨੂੰ ਇਨ੍ਹਾਂ ਦਿਨਾਂ ਦੇ ਇਤਿਹਾਸ ਬਾਰੇ ਦੱਸਿਆ। ਭਾਈ ਯਸ਼ਪਾਲ ਸਿੰਘ ਨੇ ਵਿਦਿਆਰਥਣਾਂ ਨੂੰ ਜੀਵਨ ਵਿੱਚ ਅਧਿਆਤਮਕ ਪੱਖ ਨੂੰ ਅਪਣਾਉਂਦਿਆਂ ਅੱਗੇ ਵਧਣ ਦੀ ਪ੍ਰੇਰਨਾ ਦਿੱਤੀ। ਇਸ ਦੌਰਾਨ ਮੈਡਮ ਕਮਲੇਸ਼ ਨੇ ਵਿਦਿਆਰਥੀਆਂ ਨੂੰ ਸਾਹਿਬਜ਼ਾਦਿਆਂ ਦੀਆਂ ਸ਼ਹੀਦੀਆਂ ਬਾਰੇ ਜਾਣਕਾਰੀ ਦਿੱਤੀ। ਇਸੇ ਦੌਰਾਨ ਵਿਦਿਆਰਥੀਆਂ ਨੇ ਸ਼ਬਦ ਕੀਰਤਨ, ਕਵਿਤਾਵਾਂ ਅਤੇ ਸਾਹਿਬਜ਼ਾਦਿਆਂ ਦੇ ਜੀਵਨ ਬਾਰੇ ਲੈਕਚਰ ਦਿੱਤੇ। ਸਮਾਗਮ ਦੌਰਾਨ ਪ੍ਰਿੰਸੀਪਲ ਡਾ. ਕਰਮਜੀਤ ਕੌਰ ਬਰਾੜ ਵੱਲੋਂ ਵੱਖ-ਵੱਖ ਕਲਾਸਾਂ ਦੇ ਸੀਆਰ (ਪ੍ਰਤੀਨਿਧੀਆਂ) ਅਤੇ ਵਾਈਸ ਸੀਆਰ (ਉਪ ਪ੍ਰਤੀਨਿਧੀਆਂ) ਨੂੰ ਸਨਮਾਨਿਤ ਕੀਤਾ ਜਦਕਿ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰਨ ਵਾਲੀਆਂ ਵਿਦਿਆਰਥਣਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਟਾਫ਼ ਅਤੇ ਵਿਦਿਆਰਥਣਾਂ ਹਾਜ਼ਰ ਸਨ। - ਪੱਤਰ ਪ੍ਰੇਰਕ