ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵੀਸੀ ਦਫ਼ਤਰ ਅੱਗੇ ਸਹਾਇਕ ਪ੍ਰੋਫੈਸਰਾਂ ਦਾ ਪੱਕਾ ਮੋਰਚਾ

05:26 AM May 06, 2025 IST
featuredImage featuredImage
ਵੀਸੀ ਦਫਤਰ ਅੱਗੇ ਧਰਨਾ ਦਿੰਦੇ ਹੋਏ ਸਹਾਇਕ ਪ੍ਰੋਫੈਸਰ।

ਸਰਬਜੀਤ ਸਿੰਘ ਭੰਗੂ

Advertisement

ਪਟਿਆਲਾ, 5 ਮਈ
ਕੰਟਰੈਕਟ ਅਸਿਸਟੈਂਟ ਪ੍ਰੋਫੈਸਰਾਂ ਵੱਲੋਂ ਪੰਜਾਬੀ ਯੂਨੀਵਰਸਿਟੀ ਵਿੱਚ ਵਾਈਸ ਚਾਂਸਲਰ ਦੇ ਦਫ਼ਤਰ ਅੱਗੇ 22 ਅਪਰੈਲ ਤੋਂ ਲਾਇਆ ਪੱਕਾ ਮੋਰਚਾ ਅੱਜ ਵੀ ਜਾਰੀ ਰਿਹਾ। ਉਹ 2018 ਵਿੱਚ ਪ੍ਰਵਾਨਿਤ ਸੱਤਵਾਂ ਪੇਅ ਕਮਿਸ਼ਨ ਲਾਗੂ ਕਰਨ ਦੀ ਮੰਗ ਕਰ ਰਹੇ ਹਨ। ਦੂਜੇ ਪਾਸੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਵੱਲੋਂ ਉਨ੍ਹਾਂ ਦੀ ਮੰਗ ਪੂਰੀ ਕਰਨ ਲਈ ਮਿੱਥੇ ਦਸ ਦਿਨ ਪੂਰੇ ਹੋਣ ’ਤੇ ਵੀ ਮੰਗ ਪ੍ਰ੍ਰਵਾਨ ਨਾ ਚੜ੍ਹਨ ’ਤੇ ਰੋਸ ਜ਼ਾਹਿਰ ਕਰਦਿਆਂ ਪ੍ਰਦਰਸ਼ਨਕਾਰੀ ਅਧਿਅਪਾਕਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਇੱਕ ਦੋ ਦਿਨਾਂ ’ਚ ਵੀ ਉਨ੍ਹਾਂ ਦੀ ਇਹ ਮੰਗ ਨਾ ਮੰਨੀ ਤਾਂ ਉਹ ਹੋਰ ਵੀ ਤਿੱਖਾ ਐਕਸ਼ਨ ਕਰਨ ਲਈ ਮਜਬੂਰ ਹੋਣਗੇ। ਇਸ ਦੌਰਾਨ ਸਹਾਇਕ ਪ੍ਰੋਫੈਸਰਾਂ ਨੇ ਸਰਕਾਰ ਤੇ ਯੂਨੀਵਰਸਿਟੀ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਤੇ ’ਵਰਸਿਟੀ ਪ੍ਰਸ਼ਾਸਨ ਮੰਗਾਂ ਨਾ ਮੰਨ ਕੇ ਉਨ੍ਹਾਂ ਨਾਲ ਧੱਕਾ ਕਰ ਰਿਹਾ ਹੈ। ਪੰਜਾਬੀ ਯੂਨੀਵਰਸਿਟੀ ਕੰਟਰੈਕਟ ਟੀਚਰਜ਼ ਐਸੋਸੀਏਸ਼ਨ (ਪੁਕਟਾ) ਦੀ ਪ੍ਰਧਾਨ ਡਾ. ਤਰਨਜੀਤ ਕੌਰ ਦੀ ਅਗਵਾਈ ਹੇਠਾਂ ਜਾਰੀ ਇਸ ਧਰਨੇ ਨੂੰ ਅੱਜ ਵੀ ਵੱਖ-ਵੱਖ ਅਧਿਆਪਕ ਆਗੂਆਂ ਨੇ ਸੰਬੋਧਨ ਕੀਤਾ। ਯੂਨੀਅਨ ਆਗੂ ਡਾ. ਬਲਜਿੰਦਰ ਸਿੰਘ ਅਤੇ ਲਵਦੀਪ ਸ਼ਰਮਾ ਸਮੇਤ ਹੋਰਨਾਂ ਦਾ ਕਹਿਣਾ ਸੀ ਕਿ ਉਨ੍ਹਾਂ ਦੀ ਇਸ ਜਾਇਜ਼ ਮੰਗ ਨੂੰ ਜਾਣਬੁੱਝ ਕੇ ਲਟਕਾਇਆ ਜਾ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਤੇ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਜਾਣ।

Advertisement
Advertisement