ਵੇਰਕਾ ਦੁੱਧ 2 ਰੁਪਏ ਪ੍ਰਤੀ ਲਿਟਰ ਮਹਿੰਗਾ
03:06 AM Apr 30, 2025 IST
ਮਾਨਸਾ (ਜੋਗਿੰਦਰ ਸਿੰਘ ਮਾਨ): ਪੰਜਾਬ ਸਮੇਤ ਚੰਡੀਗੜ੍ਹ ਵਿੱਚ ਵੇਰਕਾ ਨੇ ਦੁੱਧ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲਿਟਰ ਵਾਧਾ ਕਰ ਦਿੱਤਾ ਹੈ। ਨਵੀਆਂ ਦਰਾਂ 30 ਅਪਰੈਲ ਤੋਂ ਲਾਗੂ ਹੋਣਗੀਆਂ। ਨਵੀਆਂ ਕੀਮਤਾਂ ਤਹਿਤ ਫੁੱਲ ਕਰੀਮ ਦੁੱਧ 69 ਰੁਪਏ ਪ੍ਰਤੀ ਲਿਟਰ ਤੇ ਸਟੈਂਡਰਡ ਦੁੱਧ 63 ਰੁਪਏ ਪ੍ਰਤੀ ਲਿਟਰ ਹੋ ਗਿਆ ਹੈ। ਅਮੂਲ ਅਤੇ ਮਦਰ ਡੇਅਰੀ ਵੀ ਇੱਕ-ਦੋ ਦਿਨਾਂ ਤੱਕ ਦੁੱਧ ਦੀਆਂ ਕੀਮਤਾਂ ਵਧਾ ਸਕਦੀਆਂ ਹਨ। ਬਠਿੰਡਾ ਸਥਿਤ ਵੇਰਕਾ ਪਲਾਂਟ ਦੇ ਉਚ ਅਧਿਕਾਰੀਆਂ ਨੇ ਦੱਸਿਆ ਕਿ ਪਸ਼ੂਆਂ ਦਾ ਹਰਾ ਚਾਰਾ, ਪਸ਼ੂ ਖੁਰਾਕ ਅਤੇ ਤੂੜੀ ਦੇ ਭਾਅ ਚੜ੍ਹਨ ਕਾਰਨ ਦੁੱਧ ਦੀ ਕੀਮਤ ਵਧਾਉਣੀ ਪਈ ਹੈ।
Advertisement
Advertisement