ਵੈਟਨਰੀ ਇੰਸਪੈਕਟਰਾਂ ਵਲੋਂ ਧਰਨੇ 20 ਨੂੰ
04:49 AM May 17, 2025 IST
ਹੁਸ਼ਿਆਰਪੁਰ (ਨਿੱਜੀ ਪੱਤਰ ਪ੍ਰੇਰਕ): ਸੂਬੇ ਦੇ ਵੈਟਰਨਰੀ ਇੰਸਪੈਕਟਰਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦੇ ਹੱਲ ਲਈ 20 ਮਈ ਤੋਂ ਜ਼ਿਲ੍ਹਾ ਪੱਧਰੀ ਧਰਨਿਆਂ ਦਾ ਐਲਾਨ ਕੀਤਾ ਹੈ। ਇਸ ਸਬੰਧੀ ਫੈਸਲਾ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਦੀਪ ਸਿੰਘ ਬਾਸੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਲਿਆ ਗਿਆ। ਇਸ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਗੁਰਦੀਪ ਸਿੰਘ ਬਾਸੀ ਅਤੇ ਸੂਬਾ ਪ੍ਰੈੱਸ ਸਕੱਤਰ ਗੁਰਜੀਤ ਸਿੰਘ ਨੇ ਦੱਸਿਆ ਕਿ ਵੈਟਰਨਰੀ ਇੰਸਪੈਕਟਰ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਹਨ।
Advertisement
Advertisement