ਵੈਟਰਨਰੀ ਯੂਨੀਵਰਸਿਟੀ ਵਿੱਚ ਬੱਕਰੀ ਪਾਲਣ ਬਾਰੇ ਸਿਖਲਾਈ ਸੰਪੂਰਨ
08:00 AM May 29, 2025 IST
ਖੇਤਰੀ ਪ੍ਰਤੀਨਿਧ
ਲੁਧਿਆਣਾ, 28 ਮਈ
ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਵਿੱਚ ਇਕ ਹਫ਼ਤੇ ਦਾ ਬੱਕਰੀ ਪਾਲਣ ਸਿਖਲਾਈ ਕੋਰਸ ਸੰਪੂਰਨ ਹੋ ਗਿਆ। ਇਸ ਕੋਰਸ ਵਿੱਚ ਪੰਜਾਬ ਦੇ ਵੱਖੋ-ਵੱਖਰੇ ਜ਼ਿਲ੍ਹਿਆਂ ਤੋਂ 31 ਪ੍ਰਤੀਭਾਗੀਆਂ ਨੇ ਹਿੱਸਾ ਲਿਆ। ਸਮਾਪਤੀ ਸਮਾਗਮ ਵਿੱਚ ਨਿਰਦੇਸ਼ਕ ਪਸਾਰ ਸਿੱਖਿਆ ਡਾ. ਰਵਿੰਦਰ ਸਿੰਘ ਗਰੇਵਾਲ ਨੇ ਯੂਨੀਵਰਸਿਟੀ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਪਸ਼ੂਧਨ ਕਿੱਤਿਆਂ ਰਾਹੀਂ ਪੇਂਡੂ ਭਾਈਚਾਰੇ ਨੂੰ ਉਪਰ ਚੁੱਕਣਾ ਸਾਡਾ ਮੁੱਖ ਟੀਚਾ ਹੈ। ਉਨ੍ਹਾਂ ਨੇ ਆਰਥਿਕ ਮਜ਼ਬੂਤੀ ਲਈ ਬੱਕਰੀ ਪਾਲਣ ਦੇ ਕਿੱਤੇ ਦੀ ਮਹੱਤਤਾ ਦੱਸਦੇ ਹੋਏ ਕਿਹਾ ਕਿ ਟਿਕਾਊ ਆਮਦਨ ਲਈ ਇਹ ਬਹੁਤ ਵਧੀਆ ਉੱਦਮ ਹੈ।
Advertisement
Advertisement