ਵੈਭਵ ਜੈਨ ਤੇਰਾਪੰਥ ਯੁਵਕ ਪ੍ਰੀਸ਼ਦ ਜਗਰਾਉਂ ਦੇ ਪ੍ਰਧਾਨ ਬਣੇ
06:30 AM Jun 17, 2025 IST
ਜਗਰਾਉਂ: ਤੇਰਾਪੰਥ ਯੁਵਕ ਪ੍ਰੀਸ਼ਦ ਜਗਰਾਉਂ ਦੀ ਸਾਲਾਨਾ ਜਨਰਲ ਮੀਟਿੰਗ ਵਿੱਚ ਵੈਭਵ ਜੈਨ ਨੂੰ ਇੱਕ ਸਾਲ ਦੇ ਕਾਰਜਕਾਲ ਲਈ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ ਹੈ। ਸ਼੍ਰੀ ਜੈਨ ਸ਼ਵੇਤਾਂਬਰ ਤੇਰਾਪੰਥ ਸਭਾ ਜਗਰਾਉਂ ਦੇ ਪ੍ਰਧਾਨ ਪ੍ਰਵੀਨ ਜੈਨ ਨੇ ਨਵੇਂ ਚੁਣੇ ਗਏ ਪ੍ਰਧਾਨ ਨੂੰ ਜ਼ਿੰਮੇਵਾਰੀ ਸੌਂਪ ਦਿੱਤੀ ਹੈ। ਵਿਸ਼ਾਲ ਜੈਨ ਪਾਟਨੀ ਨੇ ਕਿਹਾ ਕਿ ਜਗਰਾਉਂ ਦੀ ਯੁਵਕ ਪ੍ਰੀਸ਼ਦ, ਅਖਿਲ ਭਾਰਤੀ ਤੇਰਾਪੰਥ ਯੁਵਕ ਪ੍ਰੀਸ਼ਦ ਦੀ ਅਗਵਾਈ ਹੇਠ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਸੰਘ ਅਤੇ ਸਮਾਜ ਦੀ ਸੇਵਾ ਲਈ ਸਮਰਪਿਤ ਹੈ। -ਨਿੱਜੀ ਪੱਤਰ ਪ੍ਰੇਰਕ
Advertisement
Advertisement
Advertisement