ਵੋਟਰ ਸੂਚੀਆਂ ਵਿੱਚ ਸੁਧਾਈ ਸ਼ੁਰੂ
04:18 AM Jun 15, 2025 IST
ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 14 ਜੂਨ
ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਚੋਣ ਅਧਿਕਾਰੀ ਨੇਹਾ ਸਿੰਘ ਨੇ ਕਿਹਾ ਹੈ ਕਿ ਸੂਬੇ ਦੇ ਮੁੱਖ ਚੋਣ ਅਧਿਕਾਰੀ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿਚ ਵੋਟਰ ਸੂਚੀਆਂ ਦੀ ਸੋਧ ਪਹਿਲੀ ਜਨਵਰੀ 2026 ਨੂੰ ਯੋਗਤਾ ਮਿਤੀ ਮੰਨ ਕੇ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸ਼ਾਹਬਾਦ, ਲਾਡਵਾ, ਥਾਨੇਸਰ ਤੇ ਪਿਹੋਵਾ ਵਿਧਾਨ ਸਭਾ ਹਲਕਿਆਂ ਵਿਚ ਪੋਲਿੰਗ ਬੂਥਾਂ ਤੇ ਰੇਸਨੇਲਾਈਜੇਸ਼ਨ ਦਾ ਕੰਮ ਚਲ ਰਿਹਾ ਹੈ। ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਉਨ੍ਹਾਂ ਬੂਥਾਂ ’ਤੇ ਨਵੇਂ ਬੂਥ ਬਣਾਏ ਜਾਣਗੇ ਜਿਥੇ 1200 ਤੋਂ ਵੱਧ ਵੋਟਰ ਹਨ। ਉਨ੍ਹਾਂ ਕਿਹਾ ਹੈ ਕਿ ਰੈਸ਼ਨੇਲਾਈਜੇਸ਼ਨ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਇਨਾਂ ਬੂਥਾਂ ਲਈ ਬੀਐਲਓ ਨਿਯੁਕਤ ਕੀਤੇ ਜਾਣਗੇ। ਇਸ ਮੌਕੇ ਐੱਸਡੀਐੱਮ ਡਾ.ਚਿਨਾਰ ਚਾਹਲ, ਐੱਸਡੀਐੱਮ ਪੰਕਜ ਸੇਤੀਆ, ਚੋਣ ਤਹਿਸੀਲਦਾਰ ਸੰਦੀਪ ਤੇ ਚੋਣ ਦਫਤਰ ਦੇ ਕਰਮਚਾਰੀ ਮੌਜੂਦ ਸਨ।
Advertisement
Advertisement