ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵੱਖ-ਵੱਖ ਸੰਗਠਨਾਂ ਵੱਲੋਂ ਭਾਰਤ-ਪਾਕਿ ਜੰਗਬੰਦੀ ਦਾ ਸਵਾਗਤ

07:25 AM May 11, 2025 IST
featuredImage featuredImage

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 10 ਮਈ
ਵੱਖ-ਵੱਖ ਸੰਗਠਨਾਂ ਅਤੇ ਜਥੇਬੰਦੀਆਂ ਦੇ ਆਗੂਆਂ ਨੇ ਭਾਰਤ-ਪਾਕਿ ਜੰਗਬੰਦੀ ਦਾ ਸਵਾਗਤ ਕਰਦਿਆਂ ਇਸ ਨੂੰ ਦੋਹਾਂ ਮੁਲਕਾਂ ਦੀ ਤਰੱਕੀ, ਖੁਸ਼ਹਾਲੀ ਅਤੇ ਆਪਸੀ ਸਾਂਝ ਲਈ ਵਧੀਆ ਕਦਮ ਕਰਾਰ ਦਿੱਤਾ ਹੈ। ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਤੇ ਸੀਨੀਅਰ ਆਗੂ ਕੁਲਵਿੰਦਰ ਸਿੰਘ ਕਿੰਦਾ ਨੇ ਵੀ ਭਾਰਤ ਦੀ ਪਾਕਿਸਤਾਨ ਨਾਲ ਹੋਈ ਜੰਗਬੰਦੀ ਨਾਲ ਦੋਹਾਂ ਮੁਲਕਾਂ ਖਾਸ ਕਰਕੇ ਦੋਹਾਂ ਪੰਜਾਬਾਂ ਦੇ ਲੋਕਾਂ ਦੀ ਤਬਾਹੀ ਟੱਲ ਗਈ ਹੈ। ਉਨ੍ਹਾਂ ਕਿਹਾ ਕਿ ਇਸ ਜੰਗ ਦਾ ਸਿੱਧਾ ਅਸਰ ਚੜ੍ਹਦੇ ਅਤੇ ਲਹਿੰਦੇ ਪੰਜਾਬ ਉਪਰ ਪੈਣਾ ਸੀ ਅਤੇ ਜਿਸਦੀ ਪੰਜਾਬੀਆਂ ਨੂੰ ਵੱਡੀ ਕੀਮਤ ਚੁਕਾਉਣੀ ਪੈਣੀ ਸੀ। ਉਨ੍ਹਾਂ ਇਸ ਲਈ ਵਾਹਿਗੁਰੂ ਦਾ ਸ਼ੁਕਰਾਨਾ ਵੀ ਕੀਤਾ ਹੈ ਕਿਉਂਕਿ ਭਾਰੀ ਗਿਣਤੀ ਵਿੱਚ ਸਿੱਖ ਕੌਮ ਨੇ ਮਨੁੱਖਤਾ ਦੀ ਭਲਾਈ ਲਈ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਸੀ।
ਭਾਰਤੀ ਕਮਿਊਨਿਸਟ ਪਾਰਟੀ ਦੀ ਜ਼ਿਲ੍ਹਾ ਇਕਾਈ ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਦਾ ਸਵਾਗਤ ਕਰਦਿਆਂ ਕਿਹਾ ਹੈ ਕਿ ਦੋਵੇਂ ਦੇਸ਼ ਇਕੱਠੇ ਬੈਠ ਕੇ ਗੱਲਬਾਤ ਰਾਹੀਂ ਮਸਲੇ ਦਾ ਹੱਲ ਕੱਢਣ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਫ਼ਿਰਕੂ ਨਫ਼ਰਤ ਫੈਲਾਉਣ ਵਾਲੀਆਂ ਤਾਕਤਾਂ ਦੇ ਨਾਪਾਕ ਮਨਸੂਬਿਆਂ ਤੋਂ ਦੂਰ ਰਹਿਣ ਅਤੇ ਆਪਸੀ ਭਾਈਚਾਰੇ ਨੂੰ ਉਸੇ ਤਰ੍ਹਾਂ ਮਜੁਬੂਤ ਕਰਨ ਜਿਸ ਤਰ੍ਹਾਂ ਇਨ੍ਹਾਂ ਹਾਲਾਤਾਂ ਵਿੱਚ ਕੀਤਾ ਹੈ। ਜਥੇਬੰਦੀ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਡੀਪੀ ਮੌੜ ਨੇ ਕਿਹਾ ਹੈ ਕਿ ਜੰਗ ਕਿਸੇ ਵੀ ਮਸਲੇ ਦਾ ਹੱਲ ਨਹੀਂ ਅਤੇ ਜੰਗ ਦੇ ਨਾਲ ਆਮ ਲੋਕਾਂ ਅਤੇ ਮਿਹਨਤਕਸ਼ ਲੋਕਾਂ ਦਾ ਜਿਊਣਾ ਮੁਸ਼ਕਲ ਹੋ ਜਾਂਦਾ ਹੈ।
ਇਸੇ ਤਰ੍ਹਾਂ ਇੰਡੀਅਨ ਡਾਕਟਰਜ਼ ਫਾਰ ਪੀਸ ਐਂਡ ਡਿਵੈਲਪਮੈਂਟ ਨੇ ਭਾਰਤ-ਪਾਕਿ ਜੰਗਬੰਦੀ ਦਾ ਸਵਾਗਤ ਕੀਤਾ ਹੈ। ਜਥੇਬੰਦੀ ਦੇ ਆਗੂ ਡਾ. ਅਰੁਣ ਮਿੱਤਰਾ ਨੇ ਕਿਹਾ ਹੈ ਕਿ ਜੰਗ ਦੇ ਨਿਕਲਣ ਵਾਲੇ ਸਿੱਟੇ ਮੁਲਕ ਨੂੰ ਕਈ ਵਰ੍ਹੇ ਪਿੱਛੇ ਲੈ ਜਾਂਦੇ ਹਨ ਜਿਸ ਨਾਲ ਮੁਲਕ ਦੀ ਤਰੱਕੀ ਅਤੇ ਖੁਸ਼ਹਾਲੀ ਉਪਰ ਮਾਰੂ ਅਸਰ ਪੈਂਦਾ ਹੈ। ਉਨ੍ਹਾਂ ਕਿਹਾ ਕਿ ਦੋਵੇਂ ਦੇਸ਼ ਇਕੱਠੇ ਬੈਠ ਕੇ ਗੱਲਬਾਤ ਰਾਹੀਂ ਮਸਲੇ ਦਾ ਹੱਲ ਕੱਢ ਸਕਦੇ ਹਨ। ਉਨ੍ਹਾਂ ਕਿਹਾ ਕਿ ਮੁਲਕਾਂ ਦੀ ਲੜਾਈ ਵਿੱਚ ਫ਼ਿਰਕੂ ਤਾਕਤਾਂ ਸਰਗਰਮ ਹੋ ਜਾਂਦੀਆਂ ਹਨ ਅਤੇ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਨਫ਼ਰਤ ਫੈਲਾਉਣ ਵਾਲੀਆਂ ਤਾਕਤਾਂ ਦੇ ਨਾਪਾਕ ਮਨਸੂਬਿਆਂ ਤੋਂ ਦੂਰ ਰਹਿਣ।

Advertisement

Advertisement