ਵੱਖ ਵੱਖ ਹਾਦਸਿਆਂ ਵਿੱਚ ਦੋ ਹਲਾਕ
05:48 AM Apr 06, 2025 IST
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 5 ਅਪਰੈਲ
ਵੱਖ-ਵੱਖ ਥਾਵਾਂ ’ਤੇ ਵਾਪਰੇ ਸੜਕ ਹਾਦਸਿਆਂ ’ਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਥਾਣਾ ਡੇਹਲੋਂ ਦੀ ਨੂੰ ਪਿੰਡ ਦਬੁਰਜੀ ਵਾਸੀ ਪਰਮਿੰਦਰ ਸਿੰਘ ਨੇ ਦੱਸਿਆ ਕਿ ਉਹ ਤੇ ਉਸ ਦਾ ਭਰਾ ਜਗਵਿੰਦਰ ਸਿੰਘ ਮੋਟਰਸਾਈਕਲਾਂ ’ਤੇ ਪਿੰਡ ਆ ਰਹੇ ਸਨ ਤਾਂ ਹਰਨਾਮਪੁਰਾ ਪੁਲ ਸਾਹਮਣੇ ਐੱਚਪੀ ਪੈਟਰੋਲ ਪੰਪ ਤੋਂ ਲੰਘਣ ਲੱਗਿਆਂ ਇੱਕ ਟਰਾਲੇ ਦੇ ਡਰਾਈਵਰ ਨੇ ਜਗਵਿੰਦਰ ਸਿੰਘ ਦੇ ਮੋਟਰਸਾਈਕਲ ਵਿੱਚ ਟੱਕਰ ਮਾਰੀ ਜਿਸ ਨਾਲ ਉਹ ਹੇਠਾਂ ਡਿੱਗ ਪਿਆ ਅਤੇ ਉਸ ਦੀ ਮੌਕੇ ’ਤੇ ਹੀ ਮੋਤ ਹੋ ਗਈ।
ਇੱਕ ਹੋਰ ਮਾਮਲੇ ਵਿੱਚ ਡੇਹਲੋਂ ਦੀ ਪੁਲੀਸ ਨੂੰ ਪਿੰਡ ਮੰਡ ਗੁਰਦਾਸਪੁਰ ਵਾਸੀ ਬਲਕਾਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਸਤਨਾਮ ਸਿੰਘ ਆਪਣੇ ਮੋਟਰਸਾਈਕਲ ’ਤੇ ਜਾ ਰਿਹਾ ਸੀ ਤਾਂ ਪਿੰਡ ਪੋਹੀੜ ’ਚ ਤੇਜ਼ ਰਫ਼ਤਾਰ ਕੈਂਟਰ ਚਾਲਕ ਉਸ ਨੂੰ ਫੇਟ ਮਾਰ ਕੇ ਫ਼ਰਾਰ ਹੋ ਗਿਆ। ਇਸ ਹਾਦਸੇ ’ਚ ਸਤਨਾਮ ਦੀ ਮੌਕੇ ’ਤੇ ਹੀ ਮੌਤ ਹੋ ਗਈ।
Advertisement
Advertisement