ਵੱਡੀ ਮਾਤਰਾ ’ਚ ਲਾਹਣ ਬਰਾਮਦ
04:37 AM May 15, 2025 IST
ਪੱਤਰ ਪ੍ਰੇਰਕ
Advertisement
ਲਹਿਰਾਗਾਗਾ,14 ਮਈ
ਐੱਸਐੱਚਓ ਇੰਸਪੈਕਟਰ ਰਣਜੀਤ ਸਿੰਘ ਨੇ ਵੱਡੀ ਮਾਤਰਾ ’ਚ ਲਾਹਣ ਬਰਾਮਦ ਕੀਤੀ ਹੈ। ਇੰਸਪੈਕਟਰ ਰਣਵੀਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਰਣਜੀਤ ਸਿੰਘ ਨੂੰ ਮੁਖਬਰੀ ਮਿਲੀ ਸੀ ਕਿ ਅਵਤਾਰ ਸਿੰਘ ਵਾਸੀ ਬਖੋਰਾ ਕਲਾਂ ਨਾਜਾਇਜ਼ ਸ਼ਰਾਬ ਕਸੀਦ ਕੇ ਵੇਚਣ ਦਾ ਆਦੀ ਹੈ। ਜੇਕਰ ਇਸ ਦੀ ਖੇਤ ਵਾਲੀ ਮੋਟਰ ’ਤੇ ਰੇਡ ਕੀਤੀ ਜਾਵੇ ਤਾਂ ਨਾਜਾਇਜ਼ ਲਾਹੁਣ ਕਾਬੂ ਆ ਸਕਦਾ ਹੈ। ਪੁਲੀਸ ਨੇ ਅਵਤਾਰ ਸਿੰਘ ਬਖੌਰਾ ਕਲਾਂ ਦੇ ਖੇਤ ਵਾਲੀ ਮੋਟਰ ’ਤੇ ਰੇਡ ਕੀਤੀ ਕਰਕੇ 200 ਲਿਟਰ ਲਾਹੁਣ ਬਰਾਮਦ ਕੀਤੀ। ਪੁਲੀਸ ਨੇ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Advertisement
Advertisement