ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼੍ਰੋਮਣੀ ਕਮੇਟੀ ਵੱਲੋਂ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਦਾ ਵਿਰੋਧ

12:32 PM Feb 07, 2023 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 6 ਫਰਵਰੀ

Advertisement

ਸ਼੍ਰੋਮਣੀ ਕਮੇਟੀ ਨੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਵਲੋਂ ਸਿੱਖ ਫੌਜੀਆਂ ਨੂੰ ਹੈਲਮੇਟ ਪਹਿਨਾਉਣ ਦੀ ਕੇਂਦਰੀ ਤਜਵੀਜ਼ ਦੀ ਵਕਾਲਤ ਕੀਤੇ ਜਾਣ ਦਾ ਸਖਤ ਵਿਰੋਧ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਤੇ ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ ਨੇ ਕਿਹਾ ਕਿ ਸਿੱਖ ਰਹਿਣੀ ਅਤੇ ਪਛਾਣ ਦੇ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦੀ ਦਖਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਕੌਮੀ ਘੱਟ ਗਿਣਤੀ ਕਮਿਸ਼ਨ ਵੱਲੋਂ ਕੀਤੀ ਗਈ ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਦੇ ਵਫਦ ਨੇ ਆਪਣਾ ਲਿਖਤੀ ਪੱਖ ਦੇ ਕੇ ਸਰਕਾਰ ਦੀ ਤਜਵੀਜ਼ ਨੂੰ ਮੂਲੋਂ ਰੱਦ ਕੀਤਾ ਸੀ। ਉਨ੍ਹਾਂ ਕਿਹਾ ਕਿ ਘੱਟ ਗਿਣਤੀ ਕਮਿਸ਼ਨ ਦਾ ਕੰਮ ਘੱਟ ਗਿਣਤੀਆਂ ਦੇ ਹੱਕਾਂ ਦੀ ਰਾਖੀ ਕਰਨਾ ਹੁੰਦਾ ਹੈ ਪਰ ਸ੍ਰੀ ਲਾਲਪੁਰਾ ਸਰਕਾਰ ਦੇ ਗਲਤ ਫੈਸਲਿਆਂ ਨੂੰ ਲਾਗੂ ਕਰਵਾਉਣ ਲਈ ਯਤਨ ਕਰ ਰਹੇ ਹਨ।

Advertisement
Advertisement