ਸਕਾਰਪੀਓ ਹੇਠ ਆ ਕੇ ਵਿਅਕਤੀ ਦੀ ਮੌਤ
04:10 AM Apr 29, 2025 IST
ਨਿੱਜੀ ਪੱਤਰ ਪ੍ਰੇਰਕ
ਖੰਨਾ, 28 ਅਪਰੈਲ
ਇਥੋਂ ਦੇ ਨਵੀਂ ਅਬਾਦੀ ਚੌਕ ਨੇੜੇ ਇਕ ਵਿਅਕਤੀ ਨੂੰ ਸਕਾਰਪੀਓ ਨੇ ਕੁਚਲ ਦਿੱਤਾ ਜਿਸ ਕਾਰਨ ਉਸ ਦੀ ਮੌਤ ਹੋ ਗਈ। ਘਟਨਾ ਉਪਰੰਤ ਡਰਾਈਵਰ ਗੱਡੀ ਛੱਡ ਕੇ ਫਰਾਰ ਹੋ ਗਿਆ। ਸੂਚਨਾ ਮਿਲਣ ਤੇ ਮੌਕੇ ’ਤੇ ਪੁੱਜੀ ਪੁਲੀਸ ਨੇ ਗੱਡੀ ਨੂੰ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਆਰੰਭ ਦਿੱਤੀ ਹੈ। ਮ੍ਰਿਤਕ ਦੀ ਪਹਿਚਾਣ ਧਰਮਿੰਦਰ ਕੁਮਾਰ (45) ਵਜੋਂ ਹੋਈ ਜੋ ਖਾਲਸਾ ਪੈਟਰੋਲ ਪੰਪ ਨੇੜੇ ਰਹਿੰਦਾ ਸੀ। ਮ੍ਰਿਤਕ ਦੇ ਭਰਾ ਦਲੀਪ ਕੁਮਾਰ ਨੇ ਦੱਸਿਆ ਕਿ ਧਰਮਿੰਦਰ ਭਾਜਪਾ ਆਗੂ ਇਕਬਾਲ ਸਿੰਘ ਚੰਨੀ ਦੀ ਵਰਕਸ਼ਾਪ ਵਿਚ ਕੰਮ ਕਰਦਾ ਸੀ ਅਤੇ ਤਿੰਨ ਬੱਚਿਆਂ ਦਾ ਪਿਤਾ ਸੀ। ਸ੍ਰੀ ਚੰਨੀ ਨੇ ਦੱਸਿਆ ਕਿ ਸਕਾਰਪੀਓ ਧਰਮਿੰਦਰ ਦੀ ਛਾਤੀ ਅਤੇ ਮੂੰਹ ਤੋਂ ਲੰਘ ਗਈ। ਉਹ ਪਰਿਵਾਰ ਦਾ ਇਕਲੌਤਾ ਕਮਾਉਣ ਵਾਲਾ ਮੈਂਬਰ ਸੀ।
Advertisement
Advertisement