ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਕੂਲਾਂ ਦੇ ਨੇੜੇ ਐਨਰਜੀ ਡਰਿੰਕਸ ਵੇਚਣ ’ਤੇ ਰੋਕ

05:34 AM May 09, 2025 IST
featuredImage featuredImage

ਪੱਤਰ ਪ੍ਰੇਰਕ
ਮਾਨਸਾ, 8 ਮਈ
ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕਮਿਸ਼ਨਰ ਫੂਡ ਅਤੇ ਡਰੱਗ ਐਡਮਨਿਸਟ੍ਰੇਸ਼ਨ ਪੰਜਾਬ ਅਤੇ ਡਿਪਟੀ ਕਮਿਸ਼ਨਰ ਮਾਨਸਾ ਕੁਲਵੰਤ ਸਿੰਘ ਦੇ ਹੁਕਮਾਂ ਅਨੁਸਾਰ ਸਕੂਲਾਂ ਦੇ ਨੇੜੇ ਐਨਰਜੀ ਡਰਿੰਕਸ ਵੇਚਣ ’ਤੇ ਰੋਕ ਲਗਾਈ ਹੈ। ਮਾਨਸਾ ਦੇ ਸਿਵਲ ਸਰਜਨ ਅਰਵਿੰਦ ਪਾਲ ਸਿੰਘ ਨੇ ਦੱਸਿਆ ਕਿ ਪੇਂਡੂ ਖੇਤਰ ਦੇ ਸਕੂਲਾਂ ਦੇ 100 ਮੀਟਰ ਘੇਰੇ ਵਿੱਚ ਅਤੇ ਸ਼ਹਿਰੀ ਖੇਤਰ ਦੇ ਸਕੂਲਾਂ ਚ 50 ਮੀਟਰ ਦੇ ਘੇਰੇ ’ਚ ਅਤੇ ਸਕੂਲਾਂ ’ਚ ਕੰਟੀਨਾਂ ਤੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਐਨਰਜੀ ਡਰਿੰਕਸ ਵੇਚਣ ਦੀ ਮਨਾਹੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਐਨਰਜੀ ਡਰਿੰਕਸ ਬੱਚਿਆਂ ਦੀ ਸਿਹਤ ’ਤੇ ਮਾੜਾ ਅਸਰ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ’ਚ ਪਾਏ ਜਾਣ ਵਾਲੇ ਰਸਾਇਣਕ ਪਦਾਰਥਾਂ ਤੋਂ ਬੱਚਿਆਂ ਨੂੰ ਬਚਾਉਣ ਲਈ ਸਕੂਲਾਂ ਦੇ ਅੰਦਰ ਅਤੇ ਬਾਹਰ ਦੁਕਾਨਾਂ/ ਕੰਟੀਨਾਂ ਚਲਾ ਰਹੇ ਦੁਕਾਨਦਾਰਾਂ ਨੂੰ ਸਿਹਤ ਵਿਭਾਗ ਨੂੰ ਸਹਿਯੋਗ ਦੇਣਾ ਚਾਹੀਦਾ ਹੈ ਅਤੇ ਆਪਣੀਆਂ ਦੁਕਾਨਾਂ ਅੱਗੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਮਨਾਹੀ ਵਾਲੇ ਬੈਨਰ/ਬੋਰਡ ਵੀ ਲਾਉਣੇ ਚਾਹੀਦੇ ਹਨ।

Advertisement

Advertisement