ਸਕੂਲਾਂ ਨੂੰ ਗਰਾਂਟ ਦੇ ਮਨਜ਼ੂਰ ਪੱਤਰ ਵੰਡੇ
05:13 AM May 24, 2025 IST
ਗਿੱਦੜਬਾਹਾ: ਜ਼ਿਲ੍ਹਾ ਯੋਜਨਾ ਕਮੇਟੀ ਮੁਕਤਸਰ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਵੱਲੋਂ ਸਿੱਖਿਆ ਕ੍ਰਾਂਤੀ ਅਧੀਨ ਪਿੰਡ ਭੁੱਟੀਵਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਲਈ ਪਾਰਕਿੰਗ ਸ਼ੈੱਡ ਵਾਸਤੇ 4 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ। ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ (ਮੇਨ) ਦੋਦਾ ’ਚ 2.33 ਲੱਖ ਰੁਪਏ ਆਰਓ ਲਗਵਾਉਣ ਲਈ ਮਨਜ਼ੂਰੀ ਪੱਤਰ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਵਿਕਸਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਮਾਸਟਰ ਮਨਦੀਪ ਸਿੰਘ, ਕੁਲਵਿੰਦਰ ਸਿੰਘ, ਲਖਵਿੰਦਰ ਸਿੰਘ, ਜੋਰਾ ਸਿੰਘ ਮੈਂਬਰ, ਰੇਸ਼ਮ ਸਿੰਘ ਮੈਂਬਰ, ਪਰਵਿੰਦਰ ਸਿੰਘ, ਲਖਵੀਰ ਸਿੰਘ ਸੋਨੂੰ, ਗਗਨਦੀਪ ਸਿੰਘ, ਅਰਸ਼ਦੀਪ ਢਿੱਲੋਂ, ਹਰਮਨ ਢਿੱਲੋਂ, ਲਖਵੰਤ ਸਿੰਘ, ਗੁਰਮੀਤ ਸਿੰਘ ਤੇ ਜੱਗਾ ਪ੍ਰਧਾਨ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement
Advertisement