ਸਕੂਲਾਂ ਵਿੱਚ ਵਿਕਾਸ ਕੰਮਾਂ ਦਾ ਉਦਘਾਟਨ
05:55 AM May 30, 2025 IST
ਜਸਬੀਰ ਸਿੰਘ ਚਾਨਾ
ਕਪੂਰਥਲਾ, 29 ਮਈ
ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਸਿੱਖਿਆ ਕ੍ਰਾਂਤੀ ਤਹਿਤ ਅੱਜ ਜ਼ਿਲ੍ਹੇ ਦੇ 10 ਹੋਰ ਸਰਕਾਰੀ ਸਕੂਲਾਂ ਅੰਦਰ 32 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕੰਮਾਂ ਦੇ ਉਦਘਾਟਨ ਕੀਤੇ ਗਏ। ਭੁਲੱਥ ਹਲਕੇ ਦੇ ਸਕੂਲਾਂ ਮੇਤਲਾ ਖੇੜਾ, ਬਜਾਜ, ਅਕਾਲਾ ਤੇ ਬੋਪਾਰਾਏ ਵਿਖੇ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਤੇ ਡਾਇਰੈਕਟਰ (ਜਲ ਸਰੋਤ ਵਿਭਾਗ) ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ। ਇਸੇ ਤਰ੍ਹਾਂ ਸੁਲਤਾਨਪੁਰ ਹਲਕੇ ਅੰਦਰ ਸਰਕਾਰੀ ਸਕੂਲ ਉੱਚਾ ਬੋਹੜ ਵਾਲਾ, ਅਲੂਵਾਲ, ਮੰਡੀ ਅਲੂਵਾਲ, ਅਹਲੀ ਕਲਾਂ, ਵਿਖੇ ਸ. ਸੱਜਣ ਸਿੰਘ ਚੀਮਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਕਪੂਰਥਲਾ ਨੇ ਵਿਕਾਸ ਕੰਮਾਂ ਦੇ ਉਦਘਾਟਨ ਕੀਤੇ।
Advertisement
Advertisement