ਸਕੂਲ ’ਚ ਇਨਾਮ ਵੰਡ ਸਮਾਗਮ
05:45 AM Apr 05, 2025 IST
ਸ਼ਾਹਕੋਟ: ਸਰਕਾਰੀ ਐਲੀਮੈਂਟਰੀ (ਪ੍ਰਾਇਮਰੀ) ਸਕੂਲ ਕੋਟਲੀ ਗਾਜਰਾਂ ’ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਹੈੱਡ ਟੀਚਰ ਅਮਰਪ੍ਰੀਤ ਸਿੰਘ ਝੀਤਾ ਨੇ ਸਭ ਨੂੰ ਜੀ ਆਇਆ ਕਹਿੰਦਿਆਂ ਕਿਹਾ ਕਿ ਹਰ ਸਾਲ ਵਾਂਗ ਇਸ ਵਾਰ ਵੀ ਉਨ੍ਹਾਂ ਦੇ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਉਨ੍ਹਾਂ ਵੱਖ-ਵੱਖ ਖੇਤਰਾਂ ’ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਬੱਚਿਆਂ ਨੂੰ ਜੀਵਨ ਦੀ ਮੰਜ਼ਿਲ ਸਰ ਕਰਨ ਲਈ ਸਖਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ। ਬੱਚਿਆਂ ਵੱਲੋਂ ਗੀਤ,ਕਵਿਤਾਵਾਂ,ਐਕਸ਼ਨ ਗੀਤ ਅਤੇ ਸਕਿੱਟਾਂ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਨੀਰਜ ਕੁਮਾਰ,ਆਸ਼ੂ ਬਾਲਾ,ਰੀਟਾ ਰਾਣੀ,ਰਜਵੰਤ ਕੌਰ,ਵੰਦਨਾ ਰਾਣੀ,ਸਕੂਲ ਮੈਂਨਜਮੈਂਟ ਕਮੇਟੀ ਅਤੇ ਬੱਚਿਆਂ ਦੇ ਮਾਪੇ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement
Advertisement